Weather Update: 25 ਦਸੰਬਰ ਤੋਂ ਬਾਅਦ ਹੋਰ ਵਧੇਗਾ ਸੀਤ ਲਹਿਰ ਦਾ ਕਹਿਰ, ਇਨ੍ਹਾਂ ਸੂਬਿਆਂ ‘ਚ ਵਿਗੜ ਸਕਦਾ ਹੈ ਮੌਸਮ

by mediateam

ਨਵੀਂ ਦਿੱਲੀ: ਦੇਸ਼ ਦੇ ਜ਼ਿਆਦਾਤਰ ਇਲਾਕਿਆਂ ਨੂੰ ਸੀਤ ਲਹਿਰ ਨੇ ਆਪਣੀ ਲਪੇਟ 'ਚ ਲੈ ਲਿਆ ਹੈ। ਉੱਤਰੀ ਭਾਰਤ 'ਚ ਵੀ ਇਸ ਦਾ ਅਸਰ ਸਪੱਸ਼ਟ ਦਿਖਾਈ ਦੇ ਰਿਹਾ ਹੈ। ਆਉਣ ਵਾਲੇ ਦਿਨਾਂ 'ਚ ਕੜਾਕੇ ਦੀ ਠੰਢ ਤੋਂ ਫਿਲਹਾਲ ਰਾਹਤ ਮਿਲਣ ਦੀ ਸੰਭਾਵਨਾ ਦਿਖਾਈ ਨਹੀਂ ਦੇ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਅਨੁਸਾਰ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਚੰਡੀਗੜ੍ਹ ਤੇ ਪੂਰਬੀ ਉੱਤਰ ਪ੍ਰਦੇਸ਼ 'ਚ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਚਿਤਾਵਨੀ 'ਚ 25 ਦਸੰਬਰ ਤੋਂ ਬਾਅਦ ਠੰਢ ਹੋਰ ਵਧਣ ਦੀ ਗੱਲ ਕਹੀ ਗਈ ਹੈ। ਜ਼ਿਕਰਯੋਗ ਹੈ ਕਿ ਕਈ ਸੂਬਿਆਂ 'ਚ ਸੀਤ ਲਹਿਰ ਨੇ ਜਨਜੀਵਨ ਅਸਤ-ਵਿਅਸਤ ਕਰ ਦਿੱਤਾ ਹੈ। ਦਿਨ ਵੇਲੇ ਵੀ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਪੂਰੇ ਹਫ਼ਤੇ ਤਾਪਮਾਨ 15 ਡਿਗਰੀ ਸੈਲਸੀਅਸ ਤੋਂ ਉੱਪਰ ਨਹੀਂ ਜਾਵੇਗਾ।

ਦਸੰਬਰ 'ਚ 8 ਦਿਨਾਂ ਤਕ ਸੀਤ ਲਹਿਰ ਦਾ ਕਹਿਰ

ਦੇਸ਼ ਵਿਚ ਸੀਤ ਲਹਿਰ ਦਾ ਦੌਰ ਜਾਰੀ ਹੈ। ਪਿਛਲੇ 10 ਸਾਲਾਂ 'ਚ ਇਸ ਵਾਰ ਦਸੰਬਰ 'ਚ ਸਭ ਤੋਂ ਜ਼ਿਆਦਾ 8 ਦਿਨਾਂ ਤਕ ਸੀਤ ਲਹਿਰ ਦਾ ਕਹਿਰ ਰਿਹਾ ਹੈ। ਜਿਨ੍ਹਾਂ ਇਲਾਕਿਆਂ 'ਚ ਸੀਤ ਲਹਿਰ ਜਾਰੀ ਹੈ, ਅਗਲੇ ਤਿੰਨ ਦਿਨਾਂ ਤਕ ਉਨ੍ਹਾਂ ਥਾਵਾਂ 'ਤੇ ਸੰਘਣੀ ਧੁੰਦ ਵੀ ਲੋਕਾਂ ਦੀਆਂ ਪਰੇਸ਼ਾਨੀਆਂ ਵਧਾਏਗੀ। ਅਗਲੇ ਕੁਝ ਦਿਨਾਂ ਤਕ ਸੀਤ ਲਹਿਰ ਦਾ ਕਹਿਰ ਇੰਝ ਹੀ ਜਾਰੀ ਰਹਿਣ ਦੀ ਸੰਭਾਵਨਾ ਹੈ।

ਇਨ੍ਹਾਂ ਸੂਬਿਆਂ 'ਚ ਅਗਲੇ ਹਫ਼ਤੇ ਪਵੇਗੀ ਕੜਾਕੇ ਦੀ ਠੰਢ

ਦੇਸ਼ ਦੇ ਕਈ ਸੂਬਿਆਂ 'ਚ ਅਗਲੇ ਇਕ ਹਫ਼ਤੇ ਤਕ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਿਕ ਉੱਤਰੀ ਭਾਰਤ 'ਚ ਤੇਜ਼ ਠੰਢ ਦਾ ਦੌਰ ਜਾਰੀ ਰਹੇਗਾ। ਪੰਜਾਬ, ਦਿੱਲੀ, ਹਰਿਆਣਾ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ 7 ਦਿਨਾਂ ਤਕ ਠੰਢ ਤੋਂ ਜ਼ਿਆਦਾ ਰਾਹਤ ਮਿਲਣ ਦੀ ਉਮੀਦ ਘੱਟ ਹੈ।

ਉੱਥੇ ਹੀ ਅਗਲੇ 24 ਘੰਟਿਆਂ 'ਚ ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਲੱਦਾਖ ਦੇ ਉੱਚੇ ਇਲਾਕਿਆਂ 'ਚ ਬਰਫ਼ਬਾਰੀ ਤੇ ਹਲਕੀ ਬਾਰਿਸ਼ ਦਾ ਦੌਰ ਸ਼ੁਰੂ ਹੋਣ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਬਿਹਾਰ, ਅਸਾਮ, ਬੰਗਾਲ 'ਚ ਅਜਿਹਾ ਰਹੇਗਾ ਮੌਸਮ

ਮੌਸਮ ਵਿਭਾਗ ਮੁਤਾਬਿਕ ਅਗਲੇ ਪੰਜ ਦਿਨਾਂ ਤਕ ਬਿਹਾਰ, ਪੱਛਮੀ ਬੰਗਾਲ, ਅਸਾਮ ਸਮੇਤ ਉੱਤਰੀ-ਪੂਰਬੀ ਸੂਬਿਆਂ 'ਚ ਸਵੇਰੇ ਸੰਘਣੀ ਧੁੰਦ ਛਾਈ ਰਹਿਣ ਦਾ ਅਨੁਮਾਨ ਹੈ। 24 ਦਸੰਬਰ ਤੋਂ 27 ਦਸੰਬਰ ਵਿਚਕਾਰ ਤਾਪਮਾਨ 'ਚ ਗਿਰਾਵਟ ਆਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
NRI Post
..