‘ਵੇਅਰ ਬੇਬੀ ਵੇਅਰ’ ਦਾ ਟੀਜ਼ਰ ਆਊਟ, ਵਿਦੇਸ਼ੀ ਮਾਡਲ ਨਾਲ ਡੈਸ਼ਿੰਗ ਲੁੱਕ ‘ਚ ਦਿਸੇ ਗਿੱਪੀ

by mediateam
ਜਲੰਧਰ — ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਨਵੇਂ ਗੀਤ 'ਵੇਅਰ ਬੇਬੀ ਵੇਅਰ' ਨਾਲ ਬਹੁਤ ਜਲਦ ਦਰਸ਼ਕਾਂ ਦੇ ਸਨਮੁਖ ਹੋਣ ਵਾਲੇ ਹਨ। ਹਾਲ ਹੀ 'ਚ ਇਸ ਗੀਤ ਦਾ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਗੀਤ ਦੇ ਇਸ ਟੀਜ਼ਰ 'ਚ ਗਿੱਪੀ ਗਰੇਵਾਲ ਦੀ ਡੈਸ਼ਿੰਗ ਲੁੱਕ ਤੇ ਵਿਦੇਸ਼ੀ ਮਾਡਲ Amanda Cerny ਦੀ ਗੈਲਮਰਸ ਲੁੱਕ ਦੇਖਣ ਨੂੰ ਮਿਲ ਰਹੀ ਹੈ। ਟੀਜ਼ਰ ਦੇ ਰਿਲੀਜ਼ ਹੁੰਦਿਆਂ ਹੀ ਇਹ ਟਰੈਡਿੰਗ 'ਚ ਛਾਇਆ ਹੋਇਆ ਹੈ। ਦੱਸ ਦਈਏ ਕਿ ਗਿੱਪੀ ਗਰੇਵਾਲ ਦੇ ਗੀਤ 'ਵੇਅਰ ਬੇਬੀ ਵੇਅਰ' ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਗੀਤਕਾਰ ਜਾਨੀ ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ ਸੁੱਖੀ ਮਿਊਜ਼ੀਕਲ ਡੌਕਟਰਜ਼ ਵਲੋਂ ਤਿਆਰ ਕੀਤਾ ਗਿਆ ਹੈ। ਗੀਤ ਦੀ ਵੀਡੀਓ ਨੂੰ ਬਲਜੀਤ ਸਿੰਘ ਦਿਓ ਵਲੋਂ ਡਾਇਰੈਕਟ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਪੰਜਾਬੀ ਫਿਲਮ ਇੰਡਸਟਰੀ 'ਚ ਕਾਫੀ ਸਰਗਰਮ ਹਨ। ਹਾਲ ਹੀ 'ਚ ਉਨ੍ਹਾਂ ਦਾ ਗੀਤ 'ਖਤਰਨਾਕ' ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਆਪਣੀ ਅਗਲੀ ਫਿਲਮ 'ਇਕ ਸੰਧੂ ਹੁੰਦਾ ਸੀ' ਨਾਲ ਸਿਲਵਰ ਸਕ੍ਰੀਨ 'ਚੇ ਐਕਸ਼ਨ ਦਾ ਜਲਵਾ ਬਿਖੇਰਦੇ ਨਜ਼ਰ ਆਉਣਗੇ। ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
NRI Post
..