ਵਾਸ਼ਿੰਗਟਨ ਡੈਸਕ (Vikram Sehajpal) : ਇੱਕ ਪੰਜਾਬੀ ਨੌਜਵਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਬਿਆਸ ਨੇੜੇ ਦੇ ਪਿੰਡ ਜੱਲੂਵਾਲ ਦਾ ਰਹਿਣ ਵਾਲਾ ਹੈ, ਜਿਹੜਾ ਕੁਝ ਸਮਾਂ ਪਹਿਲਾਂ ਅਮਰੀਕਾ ਗਿਆ ਸੀ ਅਤੇ ਹੁਣ ਅਣਥੱਕ ਮਿਹਨਤ ਬਾਦ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਪੁਲਿਸ ਵਿਚ ਭਰਤੀ ਹੋ ਕੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ ।
ਜਿਸ ਤੋਂ ਬਾਅਦ ਪੁਲਿਸ ਵਿੱਚ ਭਰਤੀ ਹੋਏ ਨੌਜਵਾਨ ਸੁਖਦੀਪ ਸਿੰਘ ਢਿੱਲੋਂ ਦੇ ਮਾਪੇ ਬਹੁਤ ਖੁਸ਼ ਹਨ । ਦੱਸ ਦੇਈਏ ਕਿ ਸੁਖਦੀਪ ਸਿੰਘ ਦੇ ਮਾਤਾ-ਪਿਤਾ ਵੀ ਕਾਫੀ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ । ਸੁਖਦੀਪ ਦੀ ਇਸ ਪ੍ਰਾਪਤੀ ਤੋਂ ਬਾਅਦ ਜਿੱਥੇ ਉਸਦੇ ਪਿਤਾ ਹਕੀਕਤ ਸਿੰਘ ਤੇ ਮਾਤਾ ਬਲਜੀਤ ਕੌਰ ਸੁਖਦੀਪ ਦੀ ਖੁਸ਼ੀ ਮਨਾ ਰਹੇ ਹਨ, ਉੱਥੇ ਹੀ ਉਸ ਦੇ ਜੱਦੀ ਪਿੰਡ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ ।



