ਚਲਾਨ ਕੱਟਣ ‘ਤੇ ਨੌਜਵਾਨ ਨੇ ਸਾੜ੍ਹੀ ਬਾਈਕ, ਪੁਲਸ ਨੇ ਕੀਤਾ ਗ੍ਰਿਫਤਾਰ

by mediateam

ਨਵੀਂ ਦਿੱਲੀ — ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ 'ਚ ਇੱਕ ਨੌਜਵਾਨ ਵੱਲੋਂ ਆਪਣੀ ਬਾਈਕ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਟ੍ਰੈਫਿਕ ਪੁਲਸ ਨੇ ਨੌਜਵਾਨ ਦਾ ਚਲਾਨ ਕੱਟ ਦਿੱਤਾ ਸੀ, ਜਿਸ ਤੋਂ ਨਿਰਾਸ਼ ਹੋ ਕੇ ਉਸ ਨੇ ਆਪਣੀ ਬਾਈਕ ਨੂੰ ਅੱਗ ਲਾ ਦਿੱਤੀ ਸੀ।

ਇਕ ਪੁਲਸ ਅਧਿਕਾਰੀ ਨੇ ਦੱਸਿਆ ਹੈ ਕਿ ਸੰਗਮ ਵਿਹਾਰ ਦਾ ਰਹਿਣ ਵਾਲਾ ਵਿਕਾਸ ਬਿਨਾਂ ਹੈਲਮੇਟ ਬਾਈਕ ਚਲਾ ਰਿਹਾ ਸੀ ਤਾਂ ਪੁਲਸ ਨੇ ਉਸ ਨੂੰ ਰੋਕ ਲਿਆ ਅਤੇ ਡਰਾਈਵਿੰਗ ਲਾਈਸੈਂਸ ਦਿਖਾਉਣ ਨੂੰ ਕਿਹਾ। ਬਿਨਾਂ ਹੈਲਮੇਟ ਬਾਈਕ ਚਲਾਉਣ ਦੇ ਜ਼ੁਰਮ 'ਚ ਟ੍ਰੈਫਿਕ ਪੁਲਸ ਨੇ ਉਸ 'ਤੇ ਜ਼ੁਰਮਾਨਾ ਲਗਾਇਆ, ਜਿਸ ਤੋਂ ਉਹ ਨਿਰਾਸ਼ ਹੋ ਗਿਆ ਅਤੇ ਬਾਈਕ ਨੂੰ ਅੱਗ ਲਾ ਦਿੱਤੀ। ਇਸ ਘਟਨਾ ਤੋਂ ਬਾਅਦ ਪੁਲਸ ਨੇ ਕੇਸ ਦਰਜ ਕੀਤਾ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸਣਯੋਗ ਹੈ ਕਿ ਟ੍ਰੈਫਿਕ ਨਿਯਮਾਂ 'ਚ ਬਦਲਾਅ ਤੋਂ ਬਾਅਦ ਵਾਹਨ ਡਰਾਈਵਰਾਂ 'ਚ ਨਵੇਂ ਨਿਯਮਾਂ ਨੂੰ ਲੈ ਕੇ ਡਰ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਰਾਜਧਾਨੀ ਦਿੱਲੀ 'ਚ ਇੱਕ ਬਾਈਕ ਸਵਾਰ ਨੇ ਸ਼ਰਾਬ ਦੇ ਨਸ਼ੇ 'ਚ ਡਰਾਈਵਿੰਗ ਕਰਨ 'ਤੇ ਫੜ੍ਹਿਆ ਗਿਆ ਤਾਂ ਉਸ ਨੇ ਵੀ ਆਪਣੀ ਬਾਈਕ ਨੂੰ ਅੱਗ ਲਾ ਦਿੱਤੀ ਸੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
NRI Post
..