CAA Delhi Protest Live Updates: ਜੰਤਰ ਮੰਤਰ ‘ਤੇ ਵਿਰੋਧ ਪ੍ਰਦਰਸ਼ਨ, ਡੀਐੱਨਡੀ ‘ਤੇ ਲੱਗਾ ਕਈ ਕਿਲੋਮੀਟਰ ਲੰਬਾ ਜਾਮ

by

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ, ਰਾਸ਼ਟਰੀ ਨਾਗਰਿਕਤਾ ਰਜਿਸਟਰ ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ ਵਿਰੋਧ ਵਿਚ ਦਿੱਲੀ ਦੇ ਜੰਤਰ ਮੰਤਰ 'ਤੇ ਪ੍ਰਦਰਸ਼ਨ ਹੋ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਪ੍ਰਦਰਸ਼ਨ ਕਰ ਰਹੇ ਹਨ। ਉਥੇ ਡੀਐਨਡੀ 'ਤੇ ਲੰਬਾ ਜਾਮ ਲੱਗ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀਏਏ ਦੇ ਵਿਰੋਧ ਵਿਚ ਕਾਲਿੰਦੀ ਕੁੰਜ ਮਾਰਗ ਬੰਦ ਰਹਿਣ ਕਾਰਨ ਭਾਰੀ ਜਾਮ ਲੱਗ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਡੀਐਨਡੀ 'ਤੇ ਤਿੰਨ ਕਿਲੋਮੀਟਰ ਲੰਬਾ ਜਾਮ ਲੱਗਾ ਹੋਇਆ ਹੈ।

CAA Delhi Protest Live Updates :

  • ਦੱਖਣੀ ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ਵਿਚ 20ਵੇਂ ਦਿਨ ਵੀ ਪ੍ਰਦਰਸ਼ਨ ਜਾਰੀ ਹੈ। ਇਥੇ ਪੁਰਸਾਂ ਦੇ ਨਾਲ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਹਨ।
  • ਮੰਡੀ ਹਾਊਸ ਤੋਂ ਜੰਤਰ ਮੰਤਰ ਤਕ ਚੱਲ ਰਹੇ ਮਾਰਚ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹਨ ਅਤੇ ਉਸ ਦੀ ਅਗਵਾਈ ਅਲਕਾ ਲਾਂਬਾ ਸਣੇ ਸਥਾਨਕ ਨੇਤਾ ਕਰ ਰਹੇ ਹਨ।
  • ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੇ ਦਰਿਆਗੰਜ ਚੌਕ ਅਤੇ ਜਗਤ ਸਿਨੇਮਾ 'ਤੇ ਬੈਰੀਕੇਡਿੰਗ ਕੀਤੀ ਹੋਈ ਹੈ।
  • ਜਾਮੀਆ ਮਿਲਾਇਆ ਇਸਲਾਮੀਆ ਯੂਨੀਵਰਸਿਟੀ ਦੇ ਬਾਹਰ ਵੀ ਪ੍ਰਦਰਸ਼ਨ ਹੋ ਰਿਹਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
NRI Post
..