ਬਹਿਬਲ ਕਲਾਂ ਗੋਲ਼ੀਕਾਂਡ : ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਨੂੰ ਲੈ ਕੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਅਤੇ ਸਿਆਸਤ ਤੋਂ ਪ੍ਰਰੇਰਿਤ

by mediateam

ਚੰਡੀਗੜ (ਇੰਦਰਜੀਤ ਸਿੰਘ) : ਬਹਿਬਲ ਕਲਾਂ ਗੋਲ਼ੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਨੂੰ ਲੈ ਕੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਅਤੇ ਸਿਆਸਤ ਤੋਂ ਪ੍ਰਰੇਰਿਤ ਹਨ। ਸਾਨੂੰ ਸੁਰਜੀਤ ਸਿੰਘ ਦੀ ਮੌਤ 'ਤੇ ਬੇਹੱਦ ਅਫਸੋਸ ਹੈ।'' ਇਹ ਪ੍ਰਗਟਾਵਾ ਇੱਥੇ ਇਕ ਪ੍ਰਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੁਰਪ੍ਰਰੀਤ ਕਾਂਗੜ ਨੇ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸੁਰਜੀਤ ਸਿੰਘ ਦੀ ਮੌਤ ਕੁਦਰਤੀ ਹੈ ਅਤੇ ਇਸ ਦਾ ਸਿਆਸੀ ਲਾਹਾ ਲੈਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਹ ਸਪੱਸ਼ਟ ਕਰ ਦੇਣਾ ਚਾਹੁੰਦੇ ਹਨ ਕਿ ਉਹ ਕਦੇ ਵੀ ਨਾ ਤਾਂ ਸੁਰਜੀਤ ਸਿੰਘ ਜਾਂ ਉਸਦੇ ਕਿਸੇ ਪਰਿਵਾਰਕ ਮੈਂਬਰ ਨੂੰ ਨਿੱਜੀ ਤੌਰ 'ਤੇ ਮਿਲੇ ਹਨ ਅਤੇ ਨਾ ਹੀ ਕਦੇ ਫੋਨ 'ਤੇ ਗੱਲ ਕੀਤੀ ਹੈ। 

ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਦੇ ਪਰਿਵਾਰ ਦਾ ਪਿੰਡ ਦੇ ਹੀ ਵਾਸੀ ਮਨਜਿੰਦਰ ਸਿੰਘ ਨਾਲ ਨਿੱਜੀ ਝਗੜਾ ਸੀ।ਕਾਂਗੜ ਨੇ ਕਿਹਾ ਕਿ ਬੀਤੇ ਸਾਲ ਅਕਤੂਬਰ ਮਹੀਨੇ ਪੂਰੇ ਪਿੰਡ ਵਿਚ ਬਿਜਲੀ ਵਿਭਾਗ ਵੱਲੋਂ ਬਿਜਲੀ ਚੋਰੀ ਸਬੰਧੀ ਛਾਪੇਮਾਰੀ ਕੀਤੀ ਗਈ ਸੀ, ਜਿਸ ਦੌਰਾਨ ਸੁਰਜੀਤ ਸਿੰਘ ਦੇ ਪਰਿਵਾਰ ਨੂੰ ਵੀ ਬਿਜਲੀ ਚੋਰੀ ਲਈ ਜੁਰਮਾਨਾ ਹੋਇਆ ਸੀ ਅਤੇ ਸੁਰਜੀਤ ਸਿੰਘ ਦਾ ਪਰਿਵਾਰ ਮਹਿਸੂਸ ਕਰਦਾ ਸੀ ਕਿ ਮਨਜਿੰਦਰ ਸਿੰਘ ਨੇ ਉਨ੍ਹਾਂ ਦੇ ਘਰ 'ਤੇ ਬਿਜਲੀ ਵਿਭਾਗ ਦਾ ਛਾਪਾ ਮਰਵਾਇਆ ਹੈ। ਉਨ੍ਹਾਂ ਕਿਹਾ ਕਿ ਨਾ ਹੀ ਉਹ ਮਨਜਿੰਦਰ ਸਿੰਘ ਨੂੰ ਜਾਣਦੇ ਹਨ ਤੇ ਨਾ ਹੀ ਉਨ੍ਹਾਂ ਦਾ ਉਸ ਨਾਲ ਕੋਈ ਰਿਸ਼ਤਾ ਹੈ।ਫ਼ਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਸਦੇ ਸਾਥੀ ਨਿੱਜੀ ਖੁੰਦਕ ਕਾਰਨ ਉਨ੍ਹਾਂ ਦਾ ਨਾਂ ਇਸ ਮਾਮਲੇ ਵਿਚ ਉਛਾਲ ਰਹੇ ਹਨ। 

ਉਨ੍ਹਾਂ ਕਿ ਸੁਖਬੀਰ ਦੇ ਬਿਆਨ ਕਿੰਨੇ ਕੁ ਸੱਚੇ ਹੁੰਦੇ ਹਨ ਇਸ ਗੱਲ ਇਸ ਦਾ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਉਸਨੇ ਬਹਿਬਲ ਕਲਾਂ ਮਾਮਲੇ ਸਬੰਧੀ ਗਠਿਤ ਰਣਜੀਤ ਸਿੰਘ ਕਮਿਸ਼ਨ ਸਬੰਧੀ ਵਿਧਾਨ ਸਭਾ ਦੇ ਫਲੋਰ 'ਤੇ ਝੂਠ ਬੋਲਿਆ ਸੀ। ਇਸੇ ਕਾਰਨ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਮਾਮਲੇ ਦੀ ਪੜਤਾਲ ਉਪਰੰਤ ਸੁਖਬੀਰ ਬਾਦਲ ਨੂੰ ਦੋਸ਼ੀ ਮੰਨਦਿਆਂ ਉਸ ਖ਼ਿਲਾਫ਼ ਕਾਰਵਾਈ ਕਰਨ ਲਈ ਸਪੀਕਰ ਨੂੰ ਲਿਖ ਦਿੱਤਾ ਗਿਆ ਸੀ ਅਤੇ ਸਪੀਕਰ ਨੇ ਹੁਣ ਸੁਖਬੀਰ ਬਾਦਲ ਖ਼ਿਲਾਫ਼ ਕਾਰਵਾਈ ਲਈ ਲੋਕ ਸਭਾ ਸਪੀਕਰ ਨੂੰ ਲਿਖ ਦਿੱਤਾ ਹੈ।

ਢਿੱਲੋਂ ਨੇ ਕਿਹਾ ਕਿ ਇਸ ਮਾਮਲੇ ਵਿਚ ਸਾਹਮਣੇ ਆ ਰਹੇ ਨਾਂ ਮਨਜਿੰਦਰ ਸਿੰਘ ਨਾਲ ਸੁਰਜੀਤ ਸਿੰਘ ਦੇ ਪਰਿਵਾਰ ਦਾ ਨਿੱਜੀ ਝਗੜਾ ਸੀ ਅਤੇ ਇਕ ਵਾਰ ਸੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਮਨਜਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ ਅਤੇ ਉਹ ਜ਼ਮਾਨਤ 'ਤੇ ਬਾਹਰ ਆਇਆ ਸੀ। ਇਸ ਤੋਂ ਇਲਾਵਾ ਸੁਰਜੀਤ ਸਿੰਘ ਨੂੰ ਰਾਜ ਸਰਕਾਰ ਨੇ ਸੁਰੱਖਿਆ ਲਈ ਤਿੰਨ ਪੁਲਿਸ ਮੁਲਾਜ਼ਮ ਮੁਹੱਈਆ ਕਰਵਾਏ ਸਨ। ਅਖ਼ੀਰ ਵਿਚ ਦੋਨਾਂ ਆਗੂਆਂ ਨੇ ਸੁਖਬੀਰ ਬਾਦਲ ਨੂੰ ਚੈਲੇਂਜ ਕੀਤਾ ਕਿ ਜੇ ਉਹ ਸੱਚਾ ਹੈ ਤੇ ਉਨ੍ਹਾਂ ਖ਼ਿਲਾਫ਼ ਦੋਸ਼ ਸਾਬਤ ਕਰ ਦਿੰਦਾ ਹੈ ਤਾਂ ਉਹ ਸਿਆਸਤ ਤੋਂ ਕਿਨਾਰਾ ਕਰ ਲੈਣਗੇ ਅਤੇ ਜੇ ਉਹ ਦੋਸ਼ ਸਾਬਤ ਨਾ ਕਰ ਸਕਿਆ ਤਾਂ ਉਹ ਸਿਆਸਤ ਤੋਂ ਲਾਂਭੇ ਹੋ ਜਾਵੇ।

More News

NRI Post
..
NRI Post
..
NRI Post
..