ਅੰਮ੍ਰਿਤਸਰ ‘ਚ ਫੜੀ ਗਈ ਹੈਰੋਇਨ ਦੀ ਫੈਕਟਰੀ, 1000 ਕਰੋੜ ਦਾ ਮਾਲ ਬਰਾਮਦ

by mediateam

ਅੰਮ੍ਰਿਤਸਰ (Nri Media) : ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਐੱਸ.ਟੀ.ਐੱਫ ਨੇ 194ਵੇਂ ਕਿਲੋ ਹੈਰੋਇਨ, 38 ਕਿਲੋ ਡੈਕਸਰੋਮੈਥੋਰਫਨ, 25 ਕਿਲੋ ਕੈਫੀਨ, 207 ਕਿਲੋ ਕੈਮੀਕਲ ਦੋ ਅਫਗਾਨੀ ਵਿਅਕਤੀਆਂ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ.ਟੀ.ਐੱਫ. ਮੁਖੀ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਟੀਮ ਨੂੰ 194ਵੇਂ ਕਿਲੋ ਤੋਂ ਵਧੇਰੇ ਹੈਰੋਇਨ ਦੀ ਬਰਾਮਦਗੀ ਹੋਈ ਹੈ। 

ਜਿਸ 'ਚ ਕੁੱਲ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਕਾਲੀ ਲੀਡਰ ਦਾ ਨਾਂ ਆਉਣ 'ਤੇ ਉਨ੍ਹਾਂ ਨੇ ਕਿਹਾ ਕਿ ਫਿਲਹਾਲ ਜਾਂਚ ਜਾਰੀ ਹੈ ਤੇ ਪਤਾ ਲਗਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਜਾਂਚ ਪੜਤਾਲ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। ਜੇਕਰ ਕਿਸੇ ਵੀ ਵਿਅਕਤੀ ਦਾ ਨਾਂ ਆਉਂਦਾ ਹੈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਸ ਦੇ ਤਾਰ ਵੱਖ-ਵੱਖ ਦੇਸ਼ਾਂ ਨਾਲ ਜੁੜਦੇ ਹਨ।

More News

NRI Post
..
NRI Post
..
NRI Post
..