ਰਾਹੁਲ ਗਾਂਧੀ ਬੋਲੇ – ਇਤਿਹਾਸ ਦਾ ਸਭ ਤੋਂ ਲੰਮਾ ਬਜਟ ਭਾਸ਼ਣ ਖੋਖਲਾ

by mediateam

ਨਵੀਂ ਦਿੱਲੀ (Nri Media) : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦਾ ਆਮ ਸਾਲਾਨਾ ਬਜਟ 2020-21 ਪੇਸ਼ ਕੀਤਾ। ਉਨ੍ਹਾਂ ਲੋਕ ਸਭਾ 'ਚ ਬਜਟ ਪੇਸ਼ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਲਈ ਵੱਡੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਇਸ ਬਜਟ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਮ ਬਜਟ ਨੂੰ ਖੋਖਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ 'ਚ ਕੁੱਝ ਨਵਾਂ ਨਹੀਂ ਹੈ ਅਤੇ ਬੇਰੁਜ਼ਗਾਰੀ ਨਾਲ ਨਜਿੱਠਣ ਲਈ ਕੁੱਝ ਵੀ ਨਹੀਂ ਕੀਤਾ ਗਿਆ। 

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਮੁੱਦਾ ਬੇਰੁਜ਼ਗਾਰੀ ਹੈ। ਮੈਨੂੰ ਇਸ 'ਚ ਅਜਿਹਾ ਕੁੱਝ ਨਹੀਂ ਵਿਖਾਈ ਦਿੱਤਾ ਜੋ ਰੁਜ਼ਗਾਰ ਪੈਦਾ ਕਰਨ ਲਈ ਹੋਵੇ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਇਤਿਹਾਸ ਦਾ ਸੱਭ ਤੋਂ ਲੰਮਾ ਭਾਸ਼ਣ ਹੋ ਸਕਦਾ ਹੈ ਪਰ ਇਸ 'ਚ ਕੁੱਝ ਠੋਸ ਨਹੀਂ ਸੀ। ਇਸ 'ਚ ਪੁਰਾਣੀਆਂ ਗੱਲਾਂ ਨੂੰ ਦੁਹਰਾਇਆ ਗਿਆ ਹੈ।

More News

NRI Post
..
NRI Post
..
NRI Post
..