ਨਵੀਂ ਦਿੱਲੀ (ਇੰਦਰਜੀਤ ਸਿੰਘ) : ਦਿੱਲੀ ਚੋਣਾਂ ਲਈ ਵੋਟਿੰਗ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਸਾਰੀਆਂ ਰਾਜਨੀਤਕ ਪਾਰਟੀਆਂ ਵੋਟਰਾਂ ਨੂੰ ਰਿਝਾਉਣ 'ਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਸੀਐੱਮ ਅਰਵਿੰਦ ਕੇਜਰੀਵਾਲ ਨੇ ਸ਼ਹੀਦਾਂ ਦੇ ਪਰਿਵਾਰਾਂ ਜ਼ਰੀਏ ਵੋਟ ਦੇਣ ਦੀ ਗੁਹਾਰ ਲਗਾਈ ਹੈ। ਸੂਬੇ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਆਪਣੇ ਟਵਿੱਟਰ ਅਕਾਉਂਟ ਜ਼ਰੀਏ ਸ਼ਹੀਦਾਂ ਦੇ ਪਰਿਵਾਰਾਂ ਦਾ ਇਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਕੇਜਰੀਵਾਲ ਸਰਕਾਰ ਦੀ ਤਾਰੀਫ਼ ਕਰਦੇ ਨਜ਼ਰ ਆ ਰਹੇ ਹਨ।
ਸਰਕਾਰ ਵੱਲ਼ੋਂ ਉਨ੍ਹਾਂ ਦੀ ਇਕ ਕਰੋੜ ਦੀ ਆਰਥਿਕ ਮਦਦ ਦਾ ਵੀ ਜ਼ਿਕਰ ਕੀਤਾ ਗਿਆ ਹੈ।ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਟਵਿੱਟਰ ਅਕਾਊਂਟ 'ਤੇ 3 ਮਿੰਟ ਤੋਂ ਜ਼ਿਆਦਾ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ। ਇਸ 'ਚ ਸ਼ਹੀਦਾਂ ਦੇ ਚਾਰ ਪਰਿਵਾਰਾਂ ਦੀ ਰਾਇ ਸੁਣਾਈ ਗਈ ਹੈ।
ਇਸੇ ਵੀਡੀਓ 'ਚ ਇਕ ਪਰਿਵਾਰ ਨੇ ਕੇਜਰੀਵਾਲ ਨੂੰ ਆਪਣਾ ਬੇਟਾ ਵੀ ਦੱਸਿਆ ਹੈ। ਵੀਡੀਓ 'ਚ ਕਿਹਾ ਗਿਆ ਹੈ ਕਿ ਪਰਿਵਾਰ ਨੂੰ 1 ਕਰੋੜ ਦੀ ਸਹਾਇਤਾ ਰਾਸ਼ੀ ਦੇ ਕੇ ਕੇਜਰੀਵਾਲ ਨੇ ਉਨ੍ਹਾਂ ਦੇ ਪਰਿਵਾਰ ਦੀ ਸਥਿਤੀ ਨੂੰ ਸੁਧਾਰ ਦਿੱਤਾ ਹੈ। ਸਾਡੀਆਂ ਜੋ ਪਰੇਸ਼ਾਨੀਆਂ ਸਨ ਉਸ ਦਾ ਕੇਜਰੀਵਾਲ ਨੇ ਖਿਆਲ ਰੱਖਿਆ ਹੈ। ਇਕ ਹੋਰ ਪਰਿਵਾਰ ਨੇ ਕਿਹਾ, ਕੋਈ ਵੀ ਹੋਰ ਸਰਕਾਰ ਸ਼ਹੀਦਾਂ ਦੇ ਪਰਿਵਾਰ ਦਾ ਇਸ ਤਰ੍ਹਾਂ ਧਿਆਨ ਨਹੀਂ ਰੱਖਦੀ ਹੈ ਜਿਸ ਤਰ੍ਹਾਂ ਕੇਜਰੀਵਾਲ ਸਰਕਾਰ ਨੇ ਰੱਖਿਆ ਹੈ। ਕੇਜਰੀਵਾਲ ਬੇਹੱਦ ਸਾਧਾਰਨ ਇਨਸਾਨ ਹਨ ਤੇ ਉਹ ਬਿਨਾਂ ਕਿਸੇ ਲਾਲਚ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।



