ਇਸਲਾਮਾਬਾਦ , 13 ਫਰਵਰੀ ( NRI MEDIA )
ਅਗਲੇ ਹਫਤੇ ਸੰਯੁਕਤ ਰਾਸ਼ਟਰ (ਯੂ.ਐੱਨ.) ਦੇ ਜਨਰਲ ਸਕੱਤਰ ਐਂਟੋਨੀਓ ਗੁਟੇਰੇਸ ਆਪਣੀ ਪਾਕਿਸਤਾਨ ਯਾਤਰਾ ਦੌਰਾਨ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਵੀ ਜਾਣਗੇ , ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 18 ਸਾਲ ਕਰਤਾਰਪੁਰ ਵਿਚ ਬਿਤਾਏ ਸਨ , ਐਤਵਾਰ ਨੂੰ ਇਸਲਾਮਾਬਾਦ ਪਹੁੰਚਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਵੀ ਮੁਲਾਕਾਤ ਕਰਨਗੇ।
ਪਿਛਲੇ ਸਾਲ ਨਵੰਬਰ ਵਿਚ, ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ 'ਤੇ ਖੁਸ਼ੀ ਜ਼ਾਹਰ ਕੀਤੀ ਸੀ , ਉਨ੍ਹਾਂ ਇਸ ਨੂੰ ਵੱਖ-ਵੱਖ ਧਰਮਾਂ ਵਿਚਾਲੇ ਸਦਭਾਵਨਾ ਅਤੇ ਆਪਸੀ ਸਮਝ ਵਧਾਉਣ ਵਾਲਾ ਇਕ ਕਦਮ ਕਿਹਾ ਸੀ।
ਇਮਰਾਨ ਖਾਨ ਨੂੰ ਮਿਲਣਗੇ
ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਚਾਰ ਦਿਨਾਂ ਦੌਰੇ 'ਤੇ ਐਤਵਾਰ ਨੂੰ ਇਸਲਾਮਾਬਾਦ ਪਹੁੰਚਣਗੇ ਅਤੇ ਉਸੇ ਦਿਨ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਦੁਵੱਲੀ ਬੈਠਕ ਕਰਨਗੇ,ਇਸ ਦੌਰਾਨ, ਉਹ ਵਿਕਾਸ, ਮੌਸਮ ਵਿੱਚ ਤਬਦੀਲੀ ਅਤੇ ਸ਼ਾਂਤੀ ਸੰਭਾਲ ਬਾਰੇ ਇੱਕ ਪ੍ਰੋਗਰਾਮ ਵਿੱਚ ਭਾਸ਼ਣ ਦੇਣਗੇ।



