ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਵੀ ਹੋਇਆ ਕੋਰੋਨਾ

by

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਬੋਲੇਸਨੈਰੋ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆ ਗਈ ਹੈ ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਉਨ੍ਹਾਂ ਵਿੱਚ ਸਿਰਫ਼ ਹਲਕੇ ਲੱਛਣ ਹਨ। 65 ਸਾਲਾ ਰਾਸ਼ਟਰਪਤੀ ਨੇ ਆਰਥਿਕਤਾ ਨੂੰ ਦੁਬਾਰਾ ਖੋਲ੍ਹਣ ਦੀ ਆਪਣੀ ਮੁਹਿੰਮ ਦੌਰਾਨ ਵਾਇਰਸ ਨੂੰ “ਛੋਟਾ ਜਿਹਾ ਫਲੂ” ਕਿਹਾ ਸੀ। 

ਇਸ ਤੋਂ ਇਲਾਵਾ ਡਾਕਟਰਾਂ ਦੀਆਂ ਹਦਾਇਤਾਂ ਨੂੰ ਵਾਰ-ਵਾਰ ਨਜ਼ਰ ਅੰਦਾਜ਼ ਕੀਤਾ ਸੀ। ਇਸ ਤੋਂ ਇਲਾਵਾ ਉਹ ਭੀੜ ਵਿੱਚ ਬਿਨਾਂ ਮਾਸਕ ਤੋਂ ਘੁੰਮਦੇ ਸੀ ਅਤੇ ਲੋਕਾਂ ਨਾਲ ਹੱਥ ਮਿਲਾਉਂਦੇ ਸੀ।ਜ਼ਿਕਰ ਕਰ ਦਈਏ ਕਿ ਇਸ ਵੇਲੇ ਬ੍ਰਾਜ਼ੀਲ ਬੁਰੀ ਤਰ੍ਹਾਂ ਨਾਲ ਕੋਰੋਨਾ ਮਹਾਂਮਾਰੀ ਦੀ ਚਪੇਟ ਵਿੱਚ ਆ ਚੁੱਕਿਆ ਹੈ। ਜਾਣਕਾਰੀ ਮੁਤਬਾਕ, ਉੱਥੇ 65 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 1.62 ਮਿਲੀਅਨ ਲੋਕ ਇਸ ਵਾਇਰਸ ਨਾਲ ਪੀੜਤ ਹਨ।

More News

NRI Post
..
NRI Post
..
NRI Post
..