1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ CBI ਨੂੰ ਨੋਟਿਸ

by

ਨਵੀਂ ਦਿੱਲੀ (ਐਨ.ਆਰ.ਆਈ. ਮੀਡਿਆ) : 1984 ਸਿੱਖ ਕਤਲੇਆਮ ਕੇਸ ਵਿੱਚ ਦੋਸ਼ੀ ਅਤੇ ਸਾਬਕਾ ਕਾਂਗਰਸੀ ਮੈਂਬਰ ਸੱਜਣ ਕੁਮਾਰ ਵੱਲੋਂ ਜ਼ਮਾਨਤ ਪਟੀਸ਼ਨ ‘ਤੇ ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਬੈਂਚ ਨੇ ਸੀ.ਬੀ.ਆਈ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਨੂੰ ਸੱਜਣ ਕੁਮਾਰ ਦੀ ਜ਼ਮਾਨਤ 'ਤੇ ਪ੍ਰਤੀਕਿਰਿਆ ਦੇਣ ਲਈ ਕਿਹਾ ਗਿਆ ਹੈ। 

ਦੱਸ ਦਈਏ ਕਿ ਸੱਜਣ ਕੁਮਾਰ ਪਹਿਲਾਂ ਵੀ ਕਈ ਵਾਰ ਅਦਾਲਤ ਵਿਚ ਜ਼ਮਾਨਤ ਅਰਜ਼ੀ ਦਾਇਰ ਕਰ ਚੁੱਕਾ ਹੈ ਪਰ ਅਦਾਲਤ ਨੇ ਉਸ ਨੂੰ ਰੱਦ ਕਰ ਦਿੱਤਾ। ਇਸ ਵਾਰ, ਉਸ ਨੇ ਜੇਲ੍ਹ ਵਿੱਚ ਕੋਰੋਨਾ ਦੀ ਲਾਗ ਦੇ ਖ਼ਤਰੇ ਅਤੇ ਉਮਰ ਦੇ ਅਧਾਰ 'ਤੇ ਜ਼ਮਾਨਤ ਦੀ ਮੰਗ ਕੀਤੀ ਹੈ।ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ. ਰਾਮਾਸੂਬਰਮਨੀਅਮ ਵੀ ਬੈਂਚ ਵਿਚ ਸ਼ਾਮਲ ਸਨ। ਸੁਪਰੀਮ ਕੋਰਟ ਦੇ ਬੈਂਚ ਨੇ ਉਸ ਦੀ ਉਮਰ ਨੂੰ ਮੰਨਦਿਆਂ ਇਸ ਕੇਸ ਦੀ ਸੁਣਵਾਈ ਅਗਸਤ ਵਿੱਚ ਮੁੜ ਕਰਨ ਦੇ ਆਦੇਸ਼ ਦਿੱਤੇ।

More News

NRI Post
..
NRI Post
..
NRI Post
..