ਕੈਨੇਡਾ ਦੇ ਵਿੱਤ ਮੰਤਰੀ ਬਿਲ ਮੋਰਨੀਓ ਨੇ ਕੋਰੋਨਾ ਮਹਾਮਾਰੀ ਵਿਚਾਲੇ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਤੋਂ ਬਾਅਦ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਣ ਦੀ ਤਿਆਰੀ ਸ਼ੁਰੂਆਤ ਕਰ ਦਿੱਤੀ ਹੈ ਤੇ ਵਿਰੋਧੀ ਧਿਰ ਦੀਆਂ ਦਲੀਲਾਂ ਸਾਹਮਣੇ ਆ ਰਹੀਆਂ ਹਨ। ਇਸ ਸਭ ਵਿੱਚ ਇੱਕ ਖ਼ਾਸ ਗੱਲ ਇਹ ਹੈ ਕਿ ਵਿੱਤ ਮੰਤਰੀ ਦਾ ਅਸਤੀਫਾ ਅਜਿਹੇ ਸਮੇਂ ਆਇਆ ਜਦੋਂ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਹੈ। ਅਸਤੀਫੇ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ ਕਿ ਉਹ ਹੁਣ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈ ਰਹੇ ਹਨ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਉਹ ਆਰਥਿਕ ਸਹਿਕਾਰਤਾ ਤੇ ਵਿਕਾਸ ਸੰਗਠਨ ਵਿੱਚ ਦਿਲਚਸਪੀ ਰੱਖਦੇ ਹਨ।
