ਵਾਸ਼ਿੰਗਟਨ: ਅਮਰੀਕਾ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਕ 11 ਲੱਖ ਲੋਕਾਂ ਨੇ ਪਿਛਲੇ ਹਫ਼ਤੇ ਬੇਰੁਜ਼ਗਾਰੀ ਭੱਤੇ ਲਈ ਅਰਜ਼ੀ ਦਿੱਤੀ ਸੀ। ਪਿਛਲੇ ਦੋ ਹਫਤਿਆਂ ਦੀ ਗਿਰਾਵਟ ਤੋਂ ਬਾਅਦ ਮੁੜ ਬੇਰੁਜ਼ਗਾਰੀ ਭੱਤਾ ਲੈਣ ਦੀ ਅਰਜ਼ੀ ਦੇਣ ਵਾਲਿਆਂ ਦੀ ਗਿਣਤੀ 10 ਲੱਖ ਤੋਂ ਪਾਰ ਹੋ ਗਈ ਹੈ। ਅਮਰੀਕੀ ਕਿਰਤ ਮੰਤਰਾਲੇ ਵੱਲੋਂ ਜਾਰੀ ਕੀਤੇ ਹਾਲ ਹੀ ਦੇ ਅੰਕੜਿਆਂ ਤੋਂ ਇਸ ਦੀ ਜਾਣਕਾਰੀ ਮਿਲੀ ਹੈ। ਲਗਾਤਾਰ ਦੋ ਹਫਤਿਆਂ ਦੀ ਗਿਰਾਵਟ ਦੇ ਬਾਅਦ ਉਨ੍ਹਾਂ ਦੀ ਗਿਣਤੀ ਵਿੱਚ ਵਾਧਾ ਹੋਣਾ ਇਹ ਸੰਕੇਤ ਦਿੰਦਾ ਹੈ ਕਿ ਬਹੁਤ ਸਾਰੇ ਮਾਲਕ ਅਜੇ ਵੀ ਲੋਕਾਂ ਨੂੰ ਨੌਕਰੀ ਤੋਂ ਕੱਢ ਰਹੇ ਹਨ। ਵਾਇਰਸ ਫੈਲਣ ਦੇ ਪੰਜ ਮਹੀਨਿਆਂ ਤੋਂ ਬਾਅਦ ਵੀ ਅਰਥਵਿਵਸਥਾ ਕਮਜ਼ੋਰ ਹੈ।ਪਿਛਲੇ ਦੋ ਹਫਤਿਆਂ ਦੀ ਗਿਰਾਵਟ ਤੋਂ ਬਾਅਦ ਮੁੜ ਬੇਰੁਜ਼ਗਾਰੀ ਭੱਤਾ ਲੈਣ ਦੀ ਅਰਜ਼ੀ ਦੇਣ ਵਾਲਿਆਂ ਦੀ ਗਿਣਤੀ 10 ਲੱਖ ਤੋਂ ਪਾਰ ਹੋ ਗਈ ਹੈ। ਅਮਰੀਕੀ ਕਿਰਤ ਮੰਤਰਾਲੇ ਵੱਲੋਂ ਜਾਰੀ ਕੀਤੇ ਹਾਲ ਹੀ ਦੇ ਅੰਕੜਿਆਂ ਤੋਂ ਇਸ ਦੀ ਜਾਣਕਾਰੀ ਮਿਲੀ ਹੈ।



