ਪੰਜਾਬ ‘ਚ ਕੋਰੋਨਾ ਦੀ ਰਫ਼ਤਾਰ ਸੋਮਵਾਰ ਨੂੰ ਮਿਲੇ 1500 ਤੋਂ ਵੱਧ ਨਵੇਂ ਮਾਮਲੇ

by mediateam

ਅੰਮ੍ਰਿਤਸਰ ਡੈਸਕ (ਐਨ.ਆਰ.ਆਈ. ਮੀਡਿਆ) : ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 1516 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 43 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 43 ਹਜ਼ਾਰ ਤੋਂ ਪਾਰ ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 43284 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1129 ਲੋਕਾਂ ਦੀ ਮੌਤ ਹੋਈ ਹੈ। 

ਸੋਮਵਾਰ ਨੂੰ ਦਰਜ ਕੀਤੀਆਂ ਗਈਆਂ 43 ਮੌਤਾਂ ਵਿੱਚ ਕਿਹੜੇ-ਕਿਹੜੇ ਜ਼ਿਲ੍ਹੇ ਵਿੱਚ ਕਿੰਨੀਆਂ ਮੌਤਾਂ ਹੋਈਆਂ ਹਨ, ਉਨ੍ਹਾਂ ਦੀ ਗਿਣਤੀ ਇਸ ਤਰ੍ਹਾਂ ਹੈ: 1 ਅੰਮ੍ਰਿਤਸਰ, 1 ਫ਼ਤਿਹਗੜ੍ਹ ਸਾਹਿਬ, 1 ਫਾਜ਼ਿਲਕਾ, 4 ਗੁਰਦਾਸਪੁਰ, 6 ਜਲੰਧਰ, 3 ਕਪੂਰਥਲਾ, 11 ਲੁਧਿਆਣਾ, 3 ਮਾਨਸਾ, 8 ਮੋਹਾਲੀ, 1 ਨਵਾਂਸ਼ਹਿਰ, 3 ਪਟਿਆਲਾ ਅਤੇ 1 ਸੰਗਰੂਰ। 

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 43284 ਮਰੀਜ਼ਾਂ ਵਿੱਚੋਂ 28357 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 13798 ਐਕਟਿਵ ਮਾਮਲੇ ਹਨ। 

More News

NRI Post
..
NRI Post
..
NRI Post
..