ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨੂੰ ਹੋਇਆ ਕੋਰੋਨਾ

by mediateam

ਚੰਡੀਗੜ੍ਹ (ਐਨ.ਆਰ.ਆਈ.ਮੀਡਿਆ) : ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਹੁਣ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਕੋਰੋਨਾ ਦੀ ਚਪੇਟ ਵਿੱਚ ਆਏ ਹਨ। 


ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਨੇ ਟਵੀਟ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਆਪਣੇ ਸਹਿਯੋਗੀਆਂ ਨੂੰ ਅਪੀਲ ਕੀਤੀ ਹੈ ਕਿ ਜੋ ਵੀ ਪਿਛਲੇ ਹਫ਼ਤੇ ਉਨ੍ਹਾਂ ਦੇ ਸੰਪਰਕ ਵਿੱਚ ਰਹੇ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ। ਉਨ੍ਹਾਂ ਨੇ ਆਪਣੇ ਕਰੀਬੀਆਂ ਨੂੰ ਕਿਹਾ ਹੈ ਕਿ ਉਹ ਤੁਰੰਤ ਖ਼ੁਦ ਨੂੰ ਕੁਆਰੰਟੀਨ ਕਰ ਲੈਣ।


ਦੱਸਣਯੋਗ ਹੈ ਕਿ 24 ਅਗਸਤ ਨੂੰ ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਵੀ ਹੈ ਅਤੇ ਸੈਸ਼ਨ ਦੇ ਮੱਦੇਨਜ਼ਰ ਗਿਆਨਚੰਦ ਗੁਪਤਾ ਦੇ ਆਦੇਸ਼ਾਂ 'ਤੇ ਸਾਰਿਆਂ ਵਿਧਾਇਕਾਂ ਅਤੇ ਸਟਾਫ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸੇ ਵਿਚਕਾਰ ਗੁਪਤਾ ਦੀ ਵੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ।

More News

NRI Post
..
NRI Post
..
NRI Post
..