ਸਾਬਕਾ ਅਥਲੀਟ ਇਕਬਾਲ ਸਿੰਘ ਨੂੰ ਆਪਣੀ ਪਤਨੀ ਅਤੇ ਮਾਂ ਦੀ ਹੱਤਿਆ ਦੇ ਦੋਸ਼ ਵਿਚ ਅਮਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ।ਇਸਦੇ ਨਾਲ ਹੀ ਏਥੇ ਦਸ ਦੇਇਆ ਕਿ ਭਾਰਤ ਲਈ ਏਸ਼ਿਆਈ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੇ ,ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਪੁਲੀਸ ਇਕਬਾਲ ਦੀ ਰਿਹਾਇਸ਼ ’ਤੇ ਪਹੁੰਚੀ ਤਾ ਦੇਖਿਆ ਕਿ ਉਹ ਲਹੂ ਨਾਲ ਭਿੱਜਿਆ ਹੋਇਆ ਸੀ ਅਤੇ ਉਸ ਨੇ ਆਪਣੇ ਆਪ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੋਈ ਲੱਗਦੀ ਸੀ। ਦੋ ਔਰਤਾਂ ਦੀਆਂ ਲਾਸ਼ਾਂ ਘਰ ਦੇ ਅੰਦਰ ਪਈਆਂ ਸਨ। ਇਕਬਾਲ ਸ਼ਾਟਪੁੱਟਰ ਸੀ ਅਤੇ 1983 ਦੌਰਾਨ ਕੁਵੈਤ ਵਿਚ ਏਸ਼ੀਅਨ ਅਥਲੈਟਿਕ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਿਆ ਸੀ। ਇਹ ਉਸ ਦੇ ਖੇਡ ਕਰੀਅਰ ਦੀ ਸਭ ਤੋਂ ਵੱਡੀ ਪ੍ਰਾਪਤੀ ਸੀ। ਇਸ ਤੋਂ ਬਾਅਦ ਉਹ ਅਮਰੀਕਾ ਵਸ ਗਿਆ।



