ਪੰਜਾਬ ਵਿਚ 24 ਘੰਟਿਆਂ ‘ਚ 1527 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 73 ਮੌਤਾਂ

by mediateam

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1527 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 73 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 58 ਹਜ਼ਾਰ ਤੋਂ ਪਾਰ ਹੋ ਗਈ ਹੈ। 

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 58515 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1690 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 68 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 58515 ਮਰੀਜ਼ਾਂ ਵਿੱਚੋਂ 41271 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15554 ਐਕਟਿਵ ਮਾਮਲੇ ਹਨ। 

More News

NRI Post
..
NRI Post
..
NRI Post
..