ਪੰਜਾਬ ‘ਚ ਕੋਰੋਨਾ ਦੀ ਰਫ਼ਤਾਰ ਤੇਜ, 1,964 ਨਵੇਂ ਮਾਮਲਿਆਂ ਦੀ ਪੁਸ਼ਟੀ

by mediateam

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,964 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 67 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 67 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 67,547 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1,990 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 87 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 67,547 ਮਰੀਜ਼ਾਂ ਵਿੱਚੋਂ 49,327 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 16,230 ਐਕਟਿਵ ਮਾਮਲੇ ਹਨ। 

More News

NRI Post
..
NRI Post
..
NRI Post
..