ਪੰਜਾਬ ‘ਚ ਵੀਰਵਾਰ ਨੂੰ ਆਏ ਰਿਕਾਰਡ 2464 ਮਾਮਲੇ, 88 ਮੌਤਾਂ

by

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2464 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 88 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 72 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 72,143 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2149 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 79 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 72,143 ਮਰੀਜ਼ਾਂ ਵਿੱਚੋਂ 51,906 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 18,088 ਐਕਟਿਵ ਮਾਮਲੇ ਹਨ। 

More News

NRI Post
..
NRI Post
..
NRI Post
..