ਪੰਜਾਬ ‘ਚ ਹੋਇਆ ਕੋਰੋਨਾ ਬਲਾਸਟ – 24 ਘੰਟਿਆਂ ਦੌਰਾਨ ਆਏ 2,622 ਨਵੇਂ ਮਾਮਲੇ

by mediateam

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ 'ਚ ਪੰਜਾਬ ਵਿੱਚ ਕੋਰੋਨਾ ਦੇ 2,622 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 68 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 80 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 79,679 ਹੋ ਗਈ ਹੈ। 

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2,356 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 501 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 79,679 ਮਰੀਜ਼ਾਂ ਵਿੱਚੋਂ 57,536 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 19,787 ਐਕਟਿਵ ਮਾਮਲੇ ਹਨ। 

More News

NRI Post
..
NRI Post
..
NRI Post
..