ਫਿਰੋਜ਼ਪੁਰ (ਇੰਦਰਜੀਤ ਸਿੰਘ ਚਾਹਲ) : ਲੰਬੇ ਸਮੇਂ ਤੋਂ ਮੁਅੱਤਲ ਅਕਾਲੀ ਨੇਤਾ ਅਤੇ ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਘੁਬਾਇਆ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਘੁਬਾਇਆ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।ਪਾਰਟੀ ਤੋਂ ਬਰਖ਼ਾਸਤਗੀ ਤੋਂ ਪਹਿਲਾਂ ਘੁਬਾਇਆ ਨੇ ਕਿਹਾ ਸੀ ਕਿ ਉਨ੍ਹਾਂ ਦੀ ਲੰਬੇ ਸਮੇਂ ਤੋਂ ਸੁਖਬੀਰ ਨਾਲ ਨਾ ਤਾਂ ਕੋਈ ਮੀਟਿੰਗ ਹੋਈ ਹੈ ਤੇ ਨਾ ਹੀ ਗੱਲਬਾਤ।

ਨਾ ਹੀ ਪਾਰਟੀ ਉਨ੍ਹਾਂ ਨੂੰ ਕਿਸੇ ਪ੍ਰੋਗਰਾਮ 'ਚ ਬੁਲਾਉਂਦੀ ਹੈ। ਇੱਥੋਂ ਤਕ ਕਿ ਪ੍ਰਧਾਨ ਮੰਤਰੀ ਦੀ ਮਲੋਟ ਰੈਲੀ ਵਿਚ ਵੀ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਜਦੋਂ ਇੰਨੀ ਨਾਰਾਜ਼ਗੀ ਸੀ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਸਸਪੈਂਡ ਕਿਉਂ ਨਹੀਂ ਕੀਤਾ ਜਾ ਰਿਹਾ? ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।



