ਦਿੱਲੀ ਦੀਆਂ ਸੜਕਾਂ ਤੇ ਆਵੇਗਾ ਟਰੈਕਟਰਾਂ ਦਾ ਹੜ੍ਹ, ਖੇਤੀ ਆਰਡੀਨੈੱਸ ਖਿਲਾਫ ਹੋਵੇਗੀ ਰੈਲੀ

by mediateam

ਰੂਪਨਗਰ (NRI MEDIA) : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਵਿੱਚ ਲਗਾਤਾਰ ਵੱਖ ਵੱਖ ਰਾਜਨੀਤਿਕ ਪਾਰਟੀਆਂ ਤੇ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਕਿਸੇ ਨੂੰ ਲੈ ਕੇ ਯੂਥ ਕਾਂਗਰਸ ਪੰਜਾਬ ਵੱਲੋਂ ਪੰਜਾਬ ਤੋਂ ਦਿੱਲੀ ਤੱਕ ਵੀਹ ਸਤੰਬਰ ਨੂੰ ਟਰੈਕਟਰ ਰੈਲੀ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਇਸ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰਕੇ ਰੈਲੀ ਨੂੰ ਸਫਲ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ । ਜ਼ਿਲ੍ਹਾ ਰੂਪਨਗਰ ਯੂਥ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਸਿੰਘ ਵੱਲੋਂ ਮੀਟਿੰਗ ਦੌਰਾਨ ਮੀਡੀਆ ਨੂੰ ਗੱਲ ਕਰਦੇ ਕਿਹਾ ਕਿ ਰੋਪੜ ਤੋਂ ਸੌ ਟਰੈਕਟਰਾਂ ਦਾ ਕਾਫ਼ਲਾ ਇਸ ਰੋਸ ਰੈਲੀ ਦੇ ਵਿੱਚ ਸ਼ਾਮਿਲ ਹੋਵੇਗਾ।

ਓਥੇ ਹੀ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ. ਬਰਿੰਦਰ ਸਿੰਘ ਢਿੱਲੋਂ ਨੇ ਕੇਂਦਰ ਵੱਲੋਂ ਜਾਰੀ ਕੀਤੇ ਖੇਤ ਆਰਡੀਨੈਂਸ ਦੇ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਪੰਜਾਬ ਯੂਥ ਕਾਂਗਰਸ  ਵੱਲੋਂ 20 ਸਤੰਬਰ ਨੂੰ ਕੀਤੀ ਜਾ ਰਹੀ ਟਰੈਕਟਰ ਰੈਲੀ ‘ਦਿੱਲੀ ਚੱਲੋ’ ਸਬੰਧੀ ਜਾਣਕਾਰੀ ਦਿੰਦੇ ਹੋਏ ਸਮੂਹ ਕਿਸਾਨਾਂ ਨੂੰ ਇਸ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ।


More News

NRI Post
..
NRI Post
..
NRI Post
..