by simranofficial
ਚੰਡੀਗੜ੍ਹ(ਐਨ.ਆਰ.ਆਈ,): ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਤੋਂ ਮਹੀਨਾਵਾਰ ਫੀਸਾਂ, ਸਲਾਨਾ ਫੀਸਾਂ ਤੇ ਟ੍ਰਾਂਸਪੋਰਟ ਫੀਸਾਂ ਦੇ ਮਾਮਲੇ ਵਿੱਚ ਵੱਡਾ ਫੈਸਲਾ ਦਿੱਤਾ ਸੀ। ਇਸ 'ਤੇ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਉਹੀ ਸਕੂਲ ਟਿਉਸ਼ਨ ਫੀਸ ਵਸੂਲ ਸਕਦੇ ਹਨ ਜੋ ਬੱਚਿਆਂ ਨੂੰ ਔਨਲਾਈਨ ਕਲਾਸਾਂ ਦੀ ਸਹੂਲਤ ਦੇ ਰਹੇ ਹਨ। ਅਦਾਲਤ ਨੇ ਪ੍ਰਾਈਵੇਟ ਸਕੂਲਾਂ ਨੂੰ ਪਿਛਲੇ ਸੱਤ ਮਹੀਨਿਆਂ ਦੀਆਂ ਬਕਾਇਆ ਸ਼ੀਟਾਂ ਦੋ ਹਫ਼ਤਿਆਂ ਵਿੱਚ ਪ੍ਰਮਾਣਿਤ ਅਕਾਉਂਟੈਂਟਾਂ ਤੋਂ ਵੈਰੀਫਾਈ ਕਰਵਾ ਸੌਂਪਣ ਦੇ ਆਦੇਸ਼ ਵੀ ਦਿੱਤੇ ਸੀ।ਤੇ ਹੁਣ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲਾਂ ਨੇ ਪਿਛਲੇ ਹਫਤੇ ਡਿਵੀਜ਼ਨ ਬੈਂਚ ਵੱਲੋਂ ਦਿੱਤੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਇਸ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਆਪਣੇ ਸਟਾਫ ਨੂੰ ਪੂਰੀ ਤਨਖਾਹ ਅਦਾ ਕਰਨ ਤੇ ਔਨਲਾਈਨ ਕਲਾਸ ਦੇਣ ਵਾਲੇ ਸਕੂਲਾਂ ਨੂੰ ਹੀ ਬੱਚਿਆਂ ਤੋਂ ਫੀਸ ਵਸੂਲਣ ਦੇ ਆਦੇਸ਼ ਦਿੱਤੇ ਸੀ।
More News
Jagjeet Kaur
Jagjeet Kaur
Jagjeet Kaur