by vikramsehajpal
ਅੰਮ੍ਰਿਤਸਰ (ਐਨ.ਆਰ.ਆਈ.ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 353 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 13 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 31 ਹਜ਼ਾਰ ਤੋਂ ਪਾਰ ਹੋ ਗਈ ਹੈ।
ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,31,737 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4138 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,31,737 ਮਰੀਜ਼ਾਂ ਵਿੱਚੋਂ 1,23,510 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4138 ਐਕਟਿਵ ਮਾਮਲੇ ਹਨ।
More News
Jaskamal Singh
Jaskamal Singh