ਪੰਜਾਬ ‘ਚ ਕੋਰੋਨਾ ਦਾ ਕਹਿਰ – 24 ਘੰਟਿਆਂ ‘ਚ 647 ਨਵੇਂ ਮਾਮਲੇ, 14 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 647 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 14 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 36 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,36,481 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4295 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 15 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,36,481 ਮਰੀਜ਼ਾਂ ਵਿੱਚੋਂ 1,27,304 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4882 ਐਕਟਿਵ ਮਾਮਲੇ ਹਨ।

More News

NRI Post
..
NRI Post
..
NRI Post
..