by vikramsehajpal
ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 736 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 40 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,40,605 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,428 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 17 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,40,605 ਮਰੀਜ਼ਾਂ ਵਿੱਚੋਂ 1,30,406 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5771 ਐਕਟਿਵ ਮਾਮਲੇ ਹਨ।
More News
Jagjeet Kaur
Jagjeet Kaur