by vikramsehajpal
ਅੰਮ੍ਰਿਤਸਰ (ਐਨ.ਆਰ.ਆਰੀ. ਮੀਡਿਆ ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 445 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 42 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,42,082 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,480 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 18 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,42,082 ਮਰੀਜ਼ਾਂ ਵਿੱਚੋਂ 1,32,001 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5601 ਐਕਟਿਵ ਮਾਮਲੇ ਹਨ।
More News
Jagjeet Kaur
Jaskamal Singh
Jaskamal Singh