by vikramsehajpal
ਅੰਮ੍ਰਿਤਸਰ ਡੈਸਕ (ਐਨ.ਆਰ.ਆਈ. ਮੀਡਿਆ) : ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 719 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 45 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4595 ਹੋ ਗਿਆ ਹੈ।
ਪੰਜਾਬ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,45,667 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,595 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 13 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,45,667 ਮਰੀਜ਼ਾਂ ਵਿੱਚੋਂ 1,34,511 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6561 ਐਕਟਿਵ ਮਾਮਲੇ ਹਨ।
More News
Jagjeet Kaur
Jagjeet Kaur