27 ਨਵੰਬਰ ਨੂੰ ਐਸਜੀਪੀਸੀ ਦੇ ਮੁੱਖ ਦਫ਼ਤਰ ਚ ਐਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ ਦੀ ਚੋਣ

by simranofficial

ਪੰਜਾਬ (ਐਨ. ਆਰ .ਆਈ .ਮੀਡਿਆ) :- ਹਰ ਸਾਲ ਦੀ ਤਰ੍ਹਾਂ ਇਸ ਸਾਲ 27 ਨਵੰਬਰ ਨੂੰ ਐਸਜੀਪੀਸੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਐੱਸਜੀਪੀਸੀ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਅਤੇ ਐਗਜ਼ੈਕਟਿਵ ਮੈਂਬਰਾਂ ਦੀ ਚੋਣ ਜੜਿਆ ਉਹ ਹੋਣ ਜਾ ਰਹੀ ਹੈ ਇਸ ਸਬੰਧੀ  ਜਾਣਕਾਰੀ ਦਿੰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 27 ਨਵੰਬਰ ਨੂੰ ਇੱਕ ਵਜੇ ਤੱਕ ਸਾਰੇ ਕਰਮਚਾਰੀ ਉੱਥੇ ਪਹੁੰਚ ਜਾਣ ਅਤੇ ਇੱਕ ਵਜੇ ਤੋਂ ਬਾਅਦ ਪ੍ਰਧਾਨ ਅਤੇ ਉਪ ਪ੍ਰਧਾਨ ਤੇ ਐਗਜ਼ੈਕਟਿਵ ਮੈਂਬਰਾਂ ਦੀ ਚੋਣ ਹੋਵੇਗੀ|

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਦਾ 5 ਦਿਨ ਦਾ ਵੀਜ਼ਾ ਹੀ ਭੇਜਿਆ ਗਿਆ, ਉਸ ਤੇ ਨਾਰਾਜ਼ਗੀ ਜਤਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ 5 ਦਿਨਾਂ ਦੇ ਵਿੱਚ  ਪਾਕਿਸਤਾਨ ਵਿੱਚ ਸਥਿਤ ਗੁਰੂਧਾਮਾਂ ਦੇ ਦਰਸ਼ਨ ਨਹੀਂ ਹੋ ਪਾਉਣਗੇ ਅਤੇ ਹਰ ਸਾਲ 10 ਤੋਂ 15 ਦਿਨ ਦਾ ਵੀਜ਼ਾ ਆਉਂਦਾ ਹੈ ਇਸ ਸਾਲ 5 ਦਿਨ ਦਾ ਵੀਜ਼ਾ ਹੀ ਭੇਜਿਆ ਗਿਆ ਤੇ ਇਸ ਵਾਰ ਸਿਰਫ਼  ਗੁਰਦੁਆਰਾ ਨਨਕਾਣਾ ਸਾਹਿਬ ਹੀ  ਦਰਸ਼ਨ ਹੋ ਪਾਉਣਗੇ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ   ਹੁਣ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ