ਦਿੱਲੀ ਚਲੋ ਅੰਦੋਲਨ ‘ਚ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ

by vikramsehajpal

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਖੇਤੀ ਕਾਨੂੰਨਾਂ ਦੀ ਵਿਰੋਧ ਵਿੱਚ ਕਿਸਾਨਾਂ ਦਾ ਦਿੱਲੀ ਚਲੋ ਅੰਦੋਲਨ ਜਾਰੀ ਹੈ। ਇਸੇ ਅੰਦੋਲਨ ਵਿੱਚ ਸਾਮਿਲ ਇੱਕ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹਾਦਸਾ ਬਰਨਾਲਾ-ਲੁਧਿਆਣਾ ਮੁੱਖ ਮਾਰਗ 'ਤੇ ਟੋਲ ਪਲਾਜ਼ਾ ਨੇੜੇ ਵਾਪਰਿਆ।

ਮ੍ਰਿਤਕ ਕਿਸਾਨ ਦੀ ਪਛਾਨ ਪਿੰਡ ਧਨੇਰ ਦੇ ਸਰਗਰਮ ਵਰਕਰ ਕਾਹਨ ਸਿੰਘ ਵਜੋਂ ਹੋਈ ਹੈ। ਜੋ ਖਰਾਬ ਮੌਸਮ ਕਾਰਨ ਧਰਨੇ 'ਤੇ ਬੈਠੇ ਕਿਸਾਨਾਂ ਲਈ ਨੇੜਲੇ ਇੱਕ ਗੁਦਾਮ ਤੋਂ ਤਰਪਾਲ ਲੈਣ ਗਿਆ ਸੀ ਅਤੇ ਵਾਪਸ ਆਉਂਦੇ ਸਮੇਂ ਮੋਰਚੇ ਨੇੜੇ ਹੀ ਇੱਕ ਕਾਰ ਦੀ ਚਪੇਟ ਵਿੱਚ ਆਉਣ ਕਾਰਨ ਉਸਦੀ ਮੌਤ ਹੋ ਗਈ।

More News

NRI Post
..
NRI Post
..
NRI Post
..