ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਪਵੇਗੀ ਹੱਡ ਚੀਰਵੀਂ ਠੰਡ

by vikramsehajpal

ਅੰਮ੍ਰਿਤਸਰ ਡੈਸਕ (ਐਨ.ਆਰ.ਆਈ. ਮੀਡਿਆ) : ਲੋਹੜੀ ਤੋਂ ਬਾਅਦ ਵੀ ਲੋਕਾਂ ਨੂੰ ਠੰਡ ਤੋਂ ਕੋਈ ਰਾਹਤ ਮਿਲਦੀ ਵਿਖਾਈ ਨਹੀਂ ਦੇ ਰਹੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਂਦੇ 2 ਜਾਂ 3 ਦਿਨ ਤੱਕ ਪੰਜਾਬ ਦੇ ਵਿਚ ਮੌਸਮ ਬੱਦਲਵਾਈ ਵਾਲਾ ਰਹੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਫਿਲਹਾਲ ਆਉਂਦੇ ਦਿਨਾਂ ਵਿੱਚੋ ਠੰਡ ਦਾ ਹੋਰ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਧੁੰਦ ਵੀ ਪਏਗੀ।

ਮੌਸਮ ਵਿਭਾਗ ਦੀ ਭਵਿੱਖਬਾਣੀ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਉਂਦੇ ਦੋ ਤਿੰਨ ਦਿਨ ਤੱਕ ਮੌਸਮ ਬਦਲਣ ਵਾਲਾ ਬਣਿਆ ਰਹੇਗਾ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਲੋਕਾਂ ਨੂੰ ਠੰਡ ਤੋਂ ਕੋਈ ਰਾਹਤ ਮਿਲਦੀ ਵਿਖਾਈ ਨਹੀਂ ਦੇ ਰਹੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦਿਨ ਅਤੇ ਰਾਤ ਦੇ ਪਾਰੇ ਵਿੱਚ ਗਿਰਾਵਟ ਦਰਜ ਕੀਤੀ ਜਾਏਗੀ ਅਤੇ ਲਹਿਰ ਚੱਲਣ ਦੀ ਉਮੀਦ ਹੈ ਅਤੇ ਇਸ ਨਾਲ ਠੰਡ ਚ ਇਜਾਫਾ ਹੋਵੇਗਾ।

More News

NRI Post
..
NRI Post
..
NRI Post
..