ਉੱਤਰਾਖੰਡ ‘ਚ ਵੱਡਾ ਹਾਦਸਾ….!

by vikramsehajpal

ਉੱਤਰਾਖੰਡ,ਚਮੋਲੀ (ਦੇਵ ਇੰਦਰਜੀਤ):ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਗਲੇਸ਼ੀਅਰ ਟੁੱਟਣ ਨਾਲ ਅਲਕਨੰਦਾ ਦਰਿਆ ਵਿੱਚ ਤੇਜ਼ ਵਹਾਅ ਹੈ। ਦਰਿਆ ਦੇ ਕਈ ਕਿਨਾਰੇ ਟੁੱਟਣ ਨਾਲ ਹੜ੍ਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਜਿਕਰਯੋਗ ਹੈ ਕੀ 100 ਤੋਂ 150 ਲੋਕਾਂ ਦੇ ਵਹਿ ਜਾਣ ਦਾ ਖਦਸ਼ਾ ਹੈ। ਲਾਗਲੇ ਪਿੰਡ ਦੇ ਲੋਕਾਂ ਨੂੰ ਸੁਰੱਖਿਅਤ ਕੱਢਿਆ ਜਾ ਰਿਹਾ ਹੈ ਤੇ ਪਿੰਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।। ਹਨ ਇਸ ਨਾਲ ਰਿਸ਼ੀਗੰਗਾ ਪ੍ਰੋਜੈਕਟ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਅਫਵਾਹਾਂ ਉੱਤੇ ਧਿਆਨ ਨਾ ਦੇਣ ਅਤੇ ਪੁਰਾਣੇ ਵੀਡੀਓ ਨਾ ਸ਼ੇਅਰ ਕਰਨ ਦੀ ਅਪੀਲ ਕੀਤੀ ਹੈ।