ਇਕ ਵਾਰ ਫੇਰ ਤਨਮਨਜੀਤ ਢੇਸੀ ਨੇ UK ਦੀ ਪਾਰਲੀਮੈਂਟ ‘ਚ ਚੁੱਕਿਆ ਕਿਸਾਨਾਂ ਦਾ ਮੁੱਦਾ

by vikramsehajpal

ਐਨ.ਆਰ.ਆਈ. ਮੀਡੀਆ (ਦੇਵ ਇੰਦਰਜੀਤ) :ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 80 ਵਾਂ ਦਿਨ ਹੈ। ਪਰ ਹੁਣ ਭਾਰਤ ਦੇ ਨਾਲ-ਨਾਲ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾ ਤੋਂ ਕਲਾਕਾਰ, ਖਿਡਾਰੀ ਅਤੇ ਮੰਤਰੀਆਂ ਵਲੋਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਵਲੋਂ ਵੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਪ੍ਰਦਰਸ਼ਨ ਕਰ ਅੰਤਰਰਾਸ਼ਟਰੀ ਪੱਧਰ 'ਤੇ ਕਿਸਾਨਾਂ ਦੀ ਆਵਾਜ ਬੁਲੰਦ ਕੀਤੀ ਜਾ ਰਹੀ ਹੈ।

ਇਸ ਦੌਰਾਨ ਇੰਗਲੈਂਡ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਇੱਕ ਵਾਰ ਫਿਰ ਕਿਸਾਨ ਅੰਦੋਲਨ ਦਾ ਮੁੱਦਾ ਇੰਗਲੈਂਡ ਦੀ ਪਾਰਲੀਮੈਂਟ ਵਿੱਚ ਚੁੱਕਿਆ ਹੈ।ਤਨਮਨਜੀਤ ਸਿੰਘ ਢੇਸੀ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਉਨ੍ਹਾਂ ਨੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ 100 ਸੰਸਦ ਮੈਂਬਰਾਂ ਦੇ ਦਸਤਖ਼ਤ ਵਾਲੀ ਇੱਕ ਚਿੱਠੀ ਵੀ ਭੇਜੀ ਹੈ। ਇੱਕ ਲੱਖ ਤੋਂ ਵੱਧ ਲੋਕਾਂ ਨੇ ਆਨਲਾਈਨ ਪਟੀਸ਼ਨ 'ਤੇ ਦਸਤਖ਼ਤ ਵੀ ਕੀਤੇ ਹਨ। ਤਨਮਨਜੀਤ ਸਿੰਘ ਢੇਸੀ ਵਲੋਂ ਨੌਦੀਪ ਕੌਰ ਦਾ ਮਸਲਾ ਵੀ ਚੁੱਕਿਆ ਗਿਆ ਹੈ।

More News

NRI Post
..
NRI Post
..
NRI Post
..