ਨਵੀਂ ਦਿੱਲੀ,(ਦੇਵ ਇੰਦਰਜੀਤ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਹਕ਼ 'ਚ ਵੀਰਵਾਰ ਨੂੰ ਕਿਹਾ ਕਿ ਸਰਕਾਰ ਨੂੰ ਸਮਾਂ ਨਸ਼ਟ ਕਰਨ ਦੀ ਬਜਾਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ। ਉਨ੍ਹਾਂ ਟਵੀਟ ਕੀਤਾ,''ਸਿੱਧੀ ਜਿਹੀ ਗੱਲ ਹੈ- ਤਿੰਨੋਂ ਖੇਤੀ ਵਿਰੋਧੀ ਕਾਨੂੰਨ ਰੱਦ ਕਰੋ! ਸਮਾਂ ਨਸ਼ਟ ਕਰ ਕੇ ਮੋਦੀ ਸਰਕਾਰ ਅੰਨਦਾਤਾ ਨੂੰ ਤੋੜਨਾ ਚਾਹੁੰਦੀ ਹੈ ਪਰ ਅਜਿਹਾ ਹੋਵੇਗਾ ਨਹੀਂ।


