ਟੂਲਕਿੱਟ ਕੇਸ :ਦਿਸ਼ਾ ਰਵੀ ਨੂੰ ਮਿਲੀ ਜ਼ਮਾਨਤ

by vikramsehajpal

ਦਿੱਲੀ,(ਦੇਵ ਇੰਦਰਜੀਤ) :ਕਿਸਾਨ ਅੰਦੋਲਨ ਦੇ ਸਮਰਥਨ ਨੂੰ ਲੈ ਕੇ ਤਿਆਰ ਕੀਤੇ ਗਏ 'ਟੂਲਕਿੱਟ' ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਦੇ ਮਾਮਲੇ ਵਿਚ ਗਿ੍ਰਫ਼ਤਾਰ 22 ਸਾਲਾ ਦੀ ਦਿਸ਼ਾ ਰਵੀ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਪੁਲਸ ਨੇ ਪਟਿਆਲਾ ਹਾਊਸ ਕੋਰਟ 'ਚ ਉਸ ਨੂੰ ਪੇਸ਼ ਕੀਤਾ ਸੀ। ਜਸਟਿਸ ਧਰਮਿੰਦਰ ਰਾਣਾ ਨੇ ਦਿਸ਼ਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਜਸਟਿਸ ਨੇ ਦਿਸ਼ਾ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦਿੱਤੀ ਹੈ। ਦਿਸ਼ਾ ਨੂੰ ਦਿੱਲੀ ਪੁਲਸ ਦੇ ਸਾਈਬਰ ਸੈੱਲ ਦੀ ਇਕ ਟੀਮ ਨੇ ਬੈਂਗਲੁਰੂ ਤੋਂ ਗਿ੍ਰਫ਼ਤਾਰ ਕਰ ਕੇ ਦਿੱਲੀ ਲਿਆਈ ਸੀ।

More News

NRI Post
..
NRI Post
..
NRI Post
..