by vikramsehajpal
ਦਿੱਲੀ,(ਦੇਵ ਇੰਦਰਜੀਤ) :ਸਿੰਘੂ ਬਾਰਡਰ 'ਤੇ ਜਾਰੀ ਸੰਘਰਸ਼ ਦਾ ਹਿੱਸਾ ਬਣੇ ਇਕ 18 ਸਾਲ ਦੇ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਜੋਂ ਹੋਈ ਹੈ।
ਨਵਜੋਤ ਸਿੰਘ ਥਾਣਾ ਭਾਦਸੋਂ ਦੇ ਪੈਂਦੇ ਪਿੰਡ ਖੇੜੀ ਜੱਟਾਂ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ 18 ਸਾਲਾ ਨੌਜਵਾਨ ਬੀਤੇ ਕਈ ਦਿਨਾਂ ਤੋਂ ਦਿੱਲੀ ਵਿਚ ਜਾਰੀ ਕਿਸਾਨੀ ਧਰਨੇ 'ਚ ਸ਼ਾਮਲ ਸੀ ਅਤੇ ਬੀਤੀ ਰਾਤ ਅਚਾਨਕ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਅੱਜ ਸਵੇਰੇ ਉਸ ਦੀ ਮੌਤ ਹੋ ਗਈ ਹੈ।
More News
Jagjeet Kaur
Jagjeet Kaur