ਜਲੰਧਰ ‘ਚ ਪਰਵਾਸੀ ਮਜ਼ਦੂਰਾਂ ਨੇ ਇਕ ਦੂਜੇ ਨੂੰ ਮੌਤ ਦੇ ਘਾਟ ਉਤਰਿਆ

by vikramsehajpal

ਜਲੰਧਰ (ਦੇਵ ਇੰਦਰਜੀਤ)- ਜਲੰਧਰ ਦੇ ਗ੍ਰੇਟਰ ਕੈਲਾਸ਼ ਇਲਾਕੇ ’ਚ 2 ਵਿਅਕਤੀਆਂ ਦੀਆਂ ਸ਼ੱਕੀ ਹਾਲਾਤ ’ਚ ਲਾਸ਼ਾਂ ਮਿਲਣ ਨਾਲ ਇਲਾਕੇ ’ਚ ਸਹਿਮ ਹੈ। ਦੋਹਰੇ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪੁਲੀਸ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵਾਂ ’ਚ ਝਗੜਾ ਹੋ ਗਿਆ ਸੀ ਤੇ ਦੋਵਾਂ ਨੇ ਝਗੜਦੇ ਹੋਏ ਇਕ-ਦੂਸਰੇ ਨੂੰ ਮਾਰ ਦਿੱਤਾ। ਘਟਨਾ ਦਾ ਪਤਾ ਅੱਜ ਸਵੇਰੇ ਹੀ ਲੱਗਾ। ਦੋਵੇਂ ਲਾਸ਼ਾਂ ਖੂਨ ਨਾਲ ਲੱਖ-ਪੱਥ ਮਿਲੀਆਂ। ਇਨ੍ਹਾਂ ਦੀ ਪਛਾਣ 40 ਸਾਲਾ ਕੋਮਲ ਘੋਸੀ ਤੇ 65 ਸਾਲਾ ਰਾਮ ਵਜੋਂ ਹੋਈ। ਦੋਵੇਂ ਪਰਵਾਸੀ ਮਜ਼ਦੂਰ ਸਨ। ਸੂਚਨਾ ਮਿਲਣ ’ਤੇ ਪੁਲੀਸ ਡਿਵੀਜ਼ਨ ਨੰਬਰ ਇੱਕ ਦੇ ਐੱਸਐੱਚਓ ਰਾਜੇਸ਼ ਕੁਮਾਰ ਪੁਲੀਸ ਪਾਰਟੀ ਸਮੇਤ ਪੁੱਜੇ ਤੇ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ‘ਫੌਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ।

More News

NRI Post
..
NRI Post
..
NRI Post
..