ਦਿੱਲੀ ਪੁਲਿਸ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਹਵਾਈਅੱਡੇ ਤੋਂ ਕੀਤਾ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ

by vikramsehajpal

ਦਿੱਲੀ,(ਦੇਵ ਇੰਦਰਜੀਤ) :ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਮਨਿੰਦਰ ਜੀਤ ਸਿੰਘ ਅਤੇ ਖੇਮ ਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇਕ ਮਨਿੰਦਰਜੀਤ ਸਿੰਘ ਜੋ ਕਿ ਡੱਚ ਦਾ ਨਾਗਰਿਕ ਹੈ, ਜੋ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਹੁਣ ਦੇਸ਼ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਉਸ ਨੂੰ ਆਈਜੀਆਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਨਿੰਦਰਜੀਤ ਸਿੰਘ ਨੂੰ ਜਾਅਲੀ ਦਸਤਾਵੇਜ਼ਾਂ 'ਤੇ ਭਾਰਤ ਤੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਆਈਜੀਆਈ ਏਅਰਪੋਰਟ' ਤੇ ਗ੍ਰਿਫਤਾਰ ਕੀਤਾ ਗਿਆ ਸੀ। ਮਨਿੰਦਰਜੀਤ ਸਿੰਘ ਖ਼ਿਲਾਫ਼ ਲੁੱਕ ਆਂਫ ਸਰਕੂਲਰ ਜਾਰੀ ਕੀਤਾ ਗਿਆ ਸੀ ਅਤੇ ਉਸ ਪਹਿਲਾਂ ਵੀ ਉਹ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਖੇਮ ਪ੍ਰੀਤ ਸਿੰਘ ਨੂੰ ਪੁਲਿਸ ਨੇ CCTV ਫੁਟੇਜ ਦੇ ਅਧਾਰ ' ਤੇ ਕਾਬੂ ਕੀਤਾ ਹੈ। ਖੇਮ ਪ੍ਰੀਤ ਸਿੰਘ ' ਤੇ ਦਿੱਲੀ ਪੁਲਿਸ 'ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਪੁਲਿਸ ਇਸ ਮਾਮਲੇ ਵਿਚ ਹੁਣ ਤਕ ਲਗਪਗ 150 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।

More News

NRI Post
..
NRI Post
..
NRI Post
..