ਫੈਡਰਲ ਕਾਰਬਨ ਪ੍ਰਾਈਸ ਪੂਰੀ ਤਰ੍ਹਾਂ ਸੰਵਿਧਾਨਕ: ਕੈਨੇਡੀਅਨ ਸੁਪਰੀਮ ਕੋਰਟ

by vikramsehajpal

ਓਟਾਵਾ (ਦੇਵ ਇੰਦਰਜੀਤ)- ਕੈਨੇਡਾ ਦੇ ਸੁਪਰੀਮ ਕੋਰਟ ਨੇ ਇੱਕ ਅਹਿਮ ਕੇਸ ਦਾ ਨਿਪਟਾਰਾ ਕਰਦਿਆਂ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦਾ ਮੰਨਣਾ ਹੈ ਕਿ ਫੈਡਰਲ ਕਾਰਬਨ ਪ੍ਰਾਈਸ ਪੂਰੀ ਤਰ੍ਹਾਂ ਸੰਵਿਧਾਨਕ ਹੈ।

ਚੀਫ ਜਸਟਿਸ ਰਿਚਰਡ ਵੈਗਨਰ ਨੇ ਲਿਖਤੀ ਫੈਸਲੇ ਵਿੱਚ ਆਖਿਆ ਕਿ ਕਲਾਈਮੇਟ ਚੇਂਜ ਸੱਚਮੁੱਚ ਦਾ ਖਤਰਾ ਹੈ ਤੇ ਉਨ੍ਹਾਂ ਇਹ ਵੀ ਆਖਿਆ ਕਿ ਸਬੂ਼ਤਾਂ ਤੋਂ ਸਿੱਧ ਹੁੰਦਾ ਹੈ ਕਿ ਪ੍ਰਦੂਸ਼ਣ ਉੱਤੇ ਟੈਕਸ ਲਾਉਣਾ ਇਸ ਸਮੱਸਿਆ ਤੋਂ ਬਚਣ ਦਾ ਵਧੀਆ ਹੱਲ ਹੈ। ਉਨ੍ਹਾਂ ਆਖਿਆ ਕਿ ਇਹ ਚੁਣੌਤੀ ਸਿਰਫ ਦੇਸ਼ ਲਈ ਹੀ ਨਹੀਂ ਸਗੋਂ ਦੁਨੀਆ ਲਈ ਵੱਡਾ ਖਤਰਾ ਹੈ। ਦੱਸ ਦਈਏ ਕਿ ਲਿਬਰਲਾਂ ਦੇ ਕਲਾਈਮੇਟ ਚੇਂਜ ਪਲੈਨ ਤਹਿਤ ਸਰਕਾਰ ਦਾ ਅਗਲੇ ਦਹਾਕੇ ਤੱਕ ਕੈਨੇਡਾ ਤੋਂ ਇੱਕ ਤਿਹਾਈ ਰਿਸਾਅ ਨੂੰ ਖਤਮ ਕਰਨ ਦਾ ਟੀਚਾ ਹੈ।

ਚੀਫ ਜਸਟਿਸ ਰਿਚਰਡ ਵੈਗਨਰ ਨੇ ਆਖਿਆ ਕਿ ਕੈਨੇਡਾ ਵੱਲੋਂ ਇਹ ਆਖਿਆ ਜਾਣਾ ਅਤਿਕਥਨੀ ਨਹੀਂ ਹੈ ਕਿ ਇਹ ਮੁੱਦਾ ਕੌਮੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਮਨੁੱਖਤਾ ਦੇ ਭਵਿੱਖ ਨੂੰ ਦਰਪੇਸ਼ ਚੁਣੌਤੀ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

More News

NRI Post
..
NRI Post
..
NRI Post
..