ਯੂ. ਪੀ. ਪੁਲਸ ਨੂੰ ਸੌਂਪਿਆ ਗਿਆ ਗੈਂਗਸਟਰ ਮੁਖਤਾਰ ਅੰਸਾਰੀ

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਅੰਸਾਰੀ ਦੀ ਸਪੁਰਦਗੀ ਤੋਂ ਬਾਅਦ ਯੂ. ਪੀ. ਪੁਲਸ ਉਸ ਨੂੰ ਲੈ ਕੇ ਰਵਾਨਾ ਹੋ ਗਈ ਹੈ। ਅੰਸਾਰੀ ਯੂ. ਪੀ. ਵਿਚ ਕਈ ਮਾਮਲਿਆਂ ’ਚ ਲੋੜੀਂਦਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਯੂ. ਪੀ. ਪੁਲਸ ਦੇ ਮੁਲਾਜ਼ਮ ਮੰਗਲਵਾਰ ਸਵੇਰੇ ਹੀ ਸੱਤ ਗੱਡੀਆਂ ਵਿਚ ਰੂਪਨਗਰ ਪੁਲਸ ਲਾਈਨ ਪੁੱਜੇ, ਜੋ ਕਿ ਰੂਪਨਗਰ ਜੇਲ੍ਹ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ ਅਤੇ ਸਾਰੀ ਕਾਰਵਾਈ ਤੋਂ ਬਾਅਦ ਰੂਪਨਗਰ ਜ਼ੇਲ੍ਹ ਪ੍ਰਸ਼ਾਸਨ ਵਲੋਂ ਉਸ ਨੂੰ ਯੂ. ਪੀ. ਪੁਲਸ ਹਵਾਲੇ ਕਰ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਅੰਸਾਰੀ ਰੰਗਦਾਰੀ ਦੇ ਇਕ ਮਾਮਲੇ ਵਿਚ ਜਨਵਰੀ 2019 ਤੋਂ ਪੰਜਾਬ ਦੀ ਜੇਲ੍ਹ ਵਿਚ ਬੰਦ ਹੈ।

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ ਯੂ. ਪੀ. ਸਰਕਾਰ ਨੂੰ ਇਕ ਪੱਤਰ ਲਿਖ ਕੇ 8 ਅਪ੍ਰੈਲ ਜਾਂ ਉਸ ਤੋਂ ਪਹਿਲਾਂ ਅੰਸਾਰੀ ਨੂੰ ਰੂਪਨਗਰ ਜੇਲ੍ਹ ’ਚੋਂ ਹਿਰਾਸਤ ਵਿਚ ਲੈਣ ਲਈ ਕਿਹਾ ਸੀ। ਵਿਭਾਗ ਨੇ 26 ਮਾਰਚ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਯੂ. ਪੀ. ਦੇ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਉਪਰੋਕਤ ਪੱਤਰ ਲਿਖਿਆ ਸੀ। ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿਚ ਪੰਜਾਬ ਸਰਕਾਰ ਨੂੰ ਅੰਸਾਰੀ ਨੂੰ ਦੋ ਹਫ਼ਤਿਆਂ ਅੰਦਰ ਯੂ. ਪੀ. ਦੀ ਬਾਂਦਾ ਜੇਲ੍ਹ ਵਿਚ ਭੇਜਣ ਦੇ ਹੁਕਮ ਕੀਤੇ ਸਨ।

More News

NRI Post
..
NRI Post
..
NRI Post
..