ਦੀਨੋ ਦਿਨ ਵੱਧ ਰਹੇ ਜਾਬਰ-ਜਨਾਹ ਦੇ ਕੇਸ ਹੁਣ 8ਵੀ ਜਮਾਤ ਦੀ ਕੁੜੀ ਹੋਈ ਸ਼ਿਕਾਰ

by vikramsehajpal

ਸੁਜਾਨਪੁਰ,(ਦੇਵ ਇੰਦਰਜੀਤ) :ਪੀੜਤ ਕੁੜੀ ਨੇ ਪੁਲਸ ਨੂੰ ਆਪਣੇ ਬਿਆਨ ’ਚ ਦੱਸਿਆ ਕਿ ਉਕਤ ਦੋਸ਼ੀ ਉਨ੍ਹਾਂ ਦੇ ਘਰ ਦੇ ਨੇੜੇ ਰਹਿੰਦਾ ਹੈ ਅਤੇ ਉਹ ਉਸ ਨੂੰ ਆਪਣਾ ਫੋਨ ਨੰਬਰ ਦੇ ਕੇ ਕਹਿਣ ਲੱਗਾ ਕਿ ਉਹ ਉਸ ਨੂੰ ਫੋਨ ਕਰੇ ਅਤੇ ਬਾਅਦ ਵਿਚ ਵਾਰ-ਵਾਰ ਫੋਨ ਕਰਨ ਲੱਗਾ।ਸੁਜਾਨਪੁਰ ਪੁਲਸ ਨੇ ਇਕ ਨਾਬਾਲਗ ਕੁੜੀ ਜੋ ਅੱਠਵੀਂ ਕਲਾਸ ਦੀ ਵਿਦਿਆਰਥਣ ਹੈ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਹਿਚਾਣ ਤਰੁਣਦੀਪ ਸ਼ਰਮਾ ਪੁੱਤਰ ਪੁਸ਼ਕਰ ਨਿਵਾਸੀ ਇਸਲਾਮਪੁਰ ਦੇ ਰੂਪ ਵਿਚ ਹੋਈ।

ਦੁਪਹਿਰ ਦੇ ਸਮੇਂ ਉਹ ਘਰ ’ਚ ਇਕੱਲੀ ਸੀ ਤਾਂ ਤਰੁਣਦੀਪ ਉਸ ਦੇ ਘਰ ਆਇਆ ਅਤੇ ਉਸ ਨੂੰ ਇਕੱਲੇ ਵੇਖ ਕੇ ਉਸ ਨਾਲ ਜ਼ਬਰਦਸਤੀ ਕਰਦੇ ਹੋਏ ਜਬਰ-ਜ਼ਿਨਾਹ ਕਰ ਦਿੱਤਾ। ਮੁਲਜ਼ਮ ਨੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਇਸ ਦੇ ਚੱਲਦੇ ਪੁਲਸ ਨੇ ਪੀੜਤਾ ਦੇ ਬਿਆਨਾਂ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਦੋਸ਼ੀ ਖ਼ਿਲਾਫ਼ ਧਾਰਾ 376,506,4 ਪਾਸਕੋ ਐਕਟ 2012 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..