ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਕੋਰੋਨਾ ਦੀ ਲਪੇਟ ਵਿਚ

by vikramsehajpal

ਲੰਬੀ (ਐਨ.ਆਰ.ਆਈ ਮੀਡਿਆ) :ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਇਹ ਪੁਸ਼ਟੀ ਉਹਨਾਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਕੀਤੀ ਹੈ। ਬੀਬੀ ਬਾਦਲ ਨੇ ਕਿਹਾ ਕਿ ਹਲਕੇ ਸੰਕੇਤਾਂ ਤੋਂ ਬਾਅਦ ਕਰਾਏ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਹਨਾਂ ਕਿਹਾ ਕਿ ਇਸ ਦੀ ਪੁਸ਼ਟੀ ਹੋਣ ਤੋਂ ਬਾਅਦ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਲੋੜੀਂਦੀਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਆਪਣੇ ਸੰਪਰਕ ਵਿਚ ਆਏ ਸਾਰੇ ਜਾਣਕਾਰਾਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਕੋਵਿਡ ਸਬੰਧੀ ਟੈਸਟ ਕਰਾਉਣ ਅਤੇ ਉਨੀ ਦੇਰ ਇਕਾਂਤਵਾਸ ਵਿਚ ਰਹਿਣ । ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਕੱਲ ਆਪਣੇ ਪਾਰਲੀਮੈਂਟ ਹਲਕੇ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਹ ਦਿੱਲੀ ਚਲੇ ਗਏ ਹਨ। ਉਧਰ ਫੇਸਬੁੱਕ ਅਤੇ ਸ਼ੋਸ਼ਲ ਮੀਡੀਏ ਤੇ ਉਹਨਾਂ ਦੇ ਵਰਕਰਾਂ ਅਤੇ ਪ੍ਰਸ਼ੰਸ਼ਕਾਂ ਵੱਲੋਂ ਬੀਬੀ ਬਾਦਲ ਦੀ ਸਿਹਤਯਾਬੀ ਲਈ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ।
ਕੈਪਸ਼ਨ- ਬੀਬਾ ਹਰਸਿਮਰਤ ਕੌਰ ਬਾਦਲ

More News

NRI Post
..
NRI Post
..
NRI Post
..