ਇੰਡੀਆਨਾਪੋਲਿਸ ‘ਚ ਸਿਰਫਿਰੇ ਵਲੋਂ 4 ਸਿਖਾਂ ਸਣੇ 8 ਲੋਕਾਂ ਦੀ ਗੋਲੀ ਮਾਰ ਕੇ ਹਤਿਆ

by vikramsehajpal

ਇੰਡੀਆਨਾਪੋਲਿਸ (ਐੱਨ.ਆਰ.ਆਈ. ਮੀਡਿਆ/ ਦੇਵ ਇੰਦਰਜੀਤ)- ਅਮਰੀਕਾ ਦੇ ਇੰਡੀਆਨਾਪੋਲਿਸ ਰਾਜ ਵਿੱਚ ਫੈਡਐਕਸ ਕੰਪਨੀ ਦੇ ਇਕ ਕੰਪਲੈਕਸ ਵਿੱਚ ਹੋਈ ਗੋਲੀਬਾਰੀ ’ਚ ਮਾਰੇ ਗਏ 8 ਵਿਅਕਤੀਆਂ ’ਚ 4 ਸਿੱਖ ਵੀ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਗੋਲੀਬਾਰੀ ਵਿਚ ਮਰਨ ਵਾਲਿਆਂ ’ਚ ਪੰਜਾਬ ਦੇ ਹੁਸ਼ਿਆਰਪੁਰ ਜਿਲ੍ਹੇ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਹੈ ।

ਸਿੱਖ ਭਾਈਚਾਰੇ ਦੇ ਇਕ ਆਗੂ ਗੁਰਿਨਰ ਸਿੰਘ ਖਾਲਸਾ ਨੇ ਇਹ ਜਾਣਕਾਰੀ ਦੇਂਦਿਆਂ ਦਸਿਆ ਕਿ ਬੰਦੂਕਧਾਰੀ ਹਮਲਾਵਰ ਦੀ ਪਛਾਣ ਇੰਡੀਆਨਾ ਦੇ 19 ਸਾਲਾ ਬਰੈਂਡਨ ਸਕੌਟ ਹੋਲ ਦੇ ਰੂਪ ਵਿਚ ਹੋਈ ਹੈ ਜਿਸ ਨੇ ਇੰਡੀਆਨਾਪੋਲਿਸ ਵਿਚ ਸਥਿਤ ਫੈਡਐਕਸ ਕੰਪਨੀ ਦੇ ਕੰਪਲੈਕਸ ਵਿੱਚ ਵੀਰਵਾਰ ਦੇਰ ਰਾਤ ਗੋਲੀਬਾਰੀ ਕਰਨ ਤੋਂ ਬਾਅਦ ਕਥਿਤ ਤੌਰ ’ਤੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਸੀ। ਡਿਲਿਵਰੀ ਸੇਵਾ ਮੁਹੱਈਆ ਕਰਨ ਵਾਲੀ ਇਸ ਕੰਪਨੀ ਦੇ ਇਸ ਕੰਪਲੈਕਸ ਵਿੱਚ ਕੰਮ ਕਰਨ ਵਾਲੇ 90 ਫ਼ੀਸਦ ਤੋਂ ਵੱਧ ਕਰਮਚਾਰੀ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਦੱਸੇ ਜਾਂਦੇ ਹਨ ਜਿਨ੍ਹਾਂ ਵਿਚੋਂ ਜ਼ਿਆਦਾਤਰ ਸਿੱਖ ਹਨ।

ਓਥੇ ਹੀ ਮੈਰੀਅਨ ਕਾਊਂਟੀ ਕੋਰੋਨਰ ਦਫ਼ਤਰ ਅਤੇ ਇੰਡੀਆਨਾਪੋਲਿਸ ਮੈਟਰੋਪੋਲਿਟਨ ਪੁਲੀਸ ਵਿਭਾਗ ਨੇ ਮ੍ਰਿਤਕਾਂ ਦੇ ਨਾਵਾਂ ਦਾ ਖੁਲਾਸਾ ਕੀਤਾ। ਮ੍ਰਿਤਕਾਂ ਵਿਚ ਅਮਰਜੀਤ ਜੌਹਲ (66), ਜਸਵਿੰਦਰ ਕੌਰ (64), ਅਮਰਜੀਤ (48) ਅਤੇ ਜਸਵਿੰਦਰ ਸਿੰਘ (68) ਸ਼ਾਮਲ ਹਨ। ਇਕ ਹੋਰ ਸਿੱਖ ਵਿਅਕਤੀ ਹਰਪ੍ਰੀਤ ਸਿੰਘ ਗਿੱਲ (45) ਦੇ ਅੱਖ ਕੋਲ ਗੋਲੀ ਲੱਗੀ ਅਤੇ ਉਹ ਹੁਣੇ ਹਸਪਤਾਲ ਵਿਚ ਦਾਖ਼ਲ ਹੈ।

More News

NRI Post
..
NRI Post
..
NRI Post
..