ਬਰੇਟਾ (ਕਰਨ) : ਕਰੋਨਾ ਮਹਾਮਾਰੀ ਕਾਰਨ ਜਿਥੇ ਆਏ ਦਿਨ ਕੇਸਾ ਵਿੱਚ ਵਾਧਾ ਹੋ ਰਿਹਾ ਹੈ ਉਥੇ ਸਰਕਾਰ ਵਲੋ ਵੀ ਵੈਕਸਿਨ ਲਗਾਉਣੀ ਤੇਜ ਕਰ ਦਿੱਤੀ ਹੈ। ਜਿਸ ਤਹਿਤ ਅਜ ਸਥਾਨਕ ਗ੍ਰੀਨਲੈਂਡ ਡੇ ਬੋਰਡਿੰਗ ਪਬਲਿਕ ਸਕੂਲ ਵਿਖੇ ਸਮੂਹ ਸਟਾਫ ਵੱਲੋਂ ਵੈਕਸੀਨ ਲਗਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਉਰਮਿਲ ਜੈਨ ਨੇ ਦੱਸਿਆ ਕਿ ਸੀਐਮਓ ਕ੍ਰਿਸ਼ਨ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਜਸਵਿੰਦਰ ਕੌਰ ਮੁਕੇਸ਼ ਰਾਣੀ ਅਤੇ ਅੰਗਰੇਜ਼ ਕੌਰ ਆਸ਼ਾ ਵਰਕਰ ਵੱਲੋਂ ਸਕੂਲ ਦੇ ਸਮੂਹ ਸਟਾਫ ਨੂੰ ਵੈਕਸੀਨ ਲਗਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮਹਾਂਮਾਰੀ ਦੇ ਬਚਾਅ ਲਈ ਸਰਕਾਰ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ ਤਾਂ ਜੋ ਇਸ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ 18 ਸਾਲ ਤੋਂ ਉਪਰ ਦੀ ਉਮਰ ਵਾਲੇ ਹਰ ਨੌਜਵਾਨ ਅਤੇ ਬਜ਼ੁਰਗ ਨੂੰ ਇਹ ਵੈਕਸੀਨ ਲਗਾਉਣ ਲਈ ਕਿਹਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਯਾਦਵਿੰਦਰ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸਨ।



