ਕਰੋਨਾ ਸੰਕਟ: ਇਸ ਵਾਰ ਵੀ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਮੁਲਤਵੀ

by vikramsehajpal

ਅੰਮ੍ਰਿਤਸਰ (ਦੇਵ ਇੰਦਰਜੀਤ )- ਕਰੋਨਾ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਇਸ ਵਾਰ ਵੀ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਪਿਛਲੇ ਸਾਲ ਵਾਂਗ ਪਛੜਨ ਦੀ ਸੰਭਾਵਨਾ ਹੈ। ਫਿਲਹਾਲ ਦਸ ਮਈ ਤੋਂ ਸ਼ੁਰੂ ਹੋਣ ਵਾਲੀ ਇਹ ਸਾਲਾਨਾ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਪਿਛਲੇ ਵਰ੍ਹੇ ਵੀ ਕਰੋਨਾ ਕਾਰਨ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਪੱਛੜ ਗਈ ਸੀ ਅਤੇ ਲਗਪਗ 3 ਮਹੀਨੇ ਪੱਛੜ ਕੇ 4 ਸਤੰਬਰ ਨੂੰ ਸ਼ੁਰੂ ਹੋਈ ਸੀ।

ਇਸ ਵਰ੍ਹੇ ਵੀ ਕਰੋਨਾ ਨੇ ਇਸ ਯਾਤਰਾ ਨੂੰ ਅਸਰਅੰਦਾਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਕਰੋਨਾ ਕੇਸਾਂ ਵਿੱਚ ਹੋ ਰਹੇ ਵਾਧੇ ਕਾਰਨ ਉੱਤਰਾਖੰਡ ਦੇ ਹਾਲਾਤ ਅਜਿਹੇ ਨਹੀਂ ਹਨ ਕਿ ਯਾਤਰਾ ਦਸ ਮਈ ਤੋਂ ਸ਼ੁਰੂ ਕੀਤੀ ਜਾ ਸਕੇ। ਯਾਤਰੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਟਰੱਸਟ ਨੇ 10 ਮਈ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਹੈ।

More News

NRI Post
..
NRI Post
..
NRI Post
..