ਪੱਤਰਕਾਰਾਂ ਤੇ ਬਿਜਲੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਫਰੰਟਲਾਈਨ ਵਰਕਰ ਐਲਾਨੀਆ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਇਕ ਸਾਲ ਤੋਂ ਵੱਧ ਸਮੇਂ ਤੋਂ ਜ਼ਮੀਨੀ ਪੱਧਰ ਉੱਤੇ ਮਹਾਂਮਾਰੀ ਨਾਲ ਸਬੰਧਤ ਕਵਰੇਜ ਕਰਨ ਲਈ ਪੱਤਰਕਾਰ ਆਪਣੀ ਜਾਨ ਜੋਖਮ ਵਿਚ ਪਾ ਰਹੇ ਹਨ ਅਤੇ ਕੋਵਿਡ ਬਾਰੇ ਬਾਰੇ ਜਾਗਰੂਕਤਾ ਫੈਲਾਉਣ ਵਿਚ ਵੀ ਮਦਦ ਕਰ ਰਹੇ ਹਨ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ। ਸੂਬੇ ਵਿਚ ਬਿਜਲੀ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ।

ਕੋਵਿਡ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਸਮੇਤ ਇਹ ਮੁਲਾਜ਼ਮ ਪਹਿਲ ਦੇ ਆਧਾਰ ਉਤੇ ਟੀਕਾ ਲਵਾਉਣ ਸਣੇ ਉਨ੍ਹਾਂ ਸਾਰੇ ਲਾਭਾਂ ਲਈ ਯੋਗ ਹੋਣਗੇ, ਜੋ ਬਾਕੀ ਫਰੰਟਲਾਈਨ ਵਰਕਰ ਸੂਬਾ ਸਰਕਾਰ ਪਾਸੋਂ ਹਾਸਲ ਕਰਨ ਦੇ ਹੱਕਦਾਰ ਹਨ।ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਬਹੁਤੇ ਸੂਬਿਆਂ ਨੇ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰਾਂ ਦੀ ਕੈਟਾਗਰੀ ਵਿਚ ਸ਼ਾਮਲ ਕਰਨ ਲਈ ਮੰਗ ਉਠਾਈ ਪਰ ਭਾਰਤ ਸਰਕਾਰ ਨੇ ਅਜੇ ਤਕ ਕੋਈ ਹੁੰਗਾਰਾ ਨਹੀਂ ਭਰਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੱਤਰਕਾਰਾਂ ਦੀ ਸੁਰੱਖਿਆ ਦੇ ਨਾਲ-ਨਾਲ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਵਾਲੀ ਸ਼੍ਰੇਣੀ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਕਿਉਂ ਜੋ ਬਿਜਲੀ ਮੁਲਾਜ਼ਮ ਵੀ ਹਸਪਤਾਲਾਂ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿਚ ਅਤਿ ਜ਼ਰੂਰੀ ਨਾਜ਼ੁਕ ਬਿਜਲੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਮੌਕੇ ਆਪਣੀ ਜਾਨ ਖ਼ਤਰੇ ਵਿਚ ਪਾ ਰਹੇ ਹਨ।

More News

NRI Post
..
NRI Post
..
NRI Post
..