ਡੀ ਪੀ ਆਈ ਐਲੀਮੈਂਟਰੀ ਲਲਿਤ ਕਿਸ਼ੋਰ ਘਈ ਦਾ ਮਾਨਸਾ ਜ਼ਿਲ੍ਹੇ ਦਾ ਦੌਰਾ, ਅਧਿਆਪਕਾਂ ਨੂੰ ਦਿੱਤੀ ਹੱਲਾਸ਼ੇਰੀ

by vikramsehajpal

ਮਾਨਸਾ (ਐਨ ਆਰ ਆਈ ਮੀਡਿਆ) :ਡੀ ਪੀ ਆਈ ਐਲੀਮੈਂਟਰੀ ਸ੍ਰੀ ਲਲਿਤ ਕਿਸ਼ੋਰ ਘਈ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਆਧੁਨਿਕ ਸਾਹੂਲਤਾਂ ਨਾਲ ਲੈੱਸ ਅਤੇ ਏ ਸੀ ਸਕੂਲ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੋੜਾਵਾਲ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੋੜਾਵਾਲ ਦਾ ਦੌਰਾ ਕਰਦਿਆਂ ਅਧਿਆਪਕਾਂ ਦੀ ਮਿਹਨਤ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਮਾਣ ਮਹਿਸੂਸ ਕੀਤਾ ਕਿ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਕਰੋਨਾ ਦੇ ਔਖੇ ਸਮੇਂ ਦੌਰਾਨ ਆਨਲਾਈਨ ਸਿੱਖਿਆ ਦੇ ਨਾਲ ਨਾਲ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ। ਉਨ੍ਹਾਂ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਨਵੇਂ ਦਾਖਲਿਆਂ ਲਈ ਵੀ ਹੱਲਾਸ਼ੇਰੀ ਦਿੱਤੀ। ਉਨ੍ਹਾਂ ਇਸ ਗੱਲ ਤੇ ਵੀ ਖੁਸ਼ੀ ਤੇ ਤਸੱਲੀ ਜ਼ਾਹਿਰ ਕੀਤੀ ਕਿ ਇਸ ਵਾਰ ਵੀ ਨਵੇਂ ਦਾਖਲਿਆਂ ਚ ਸਰਕਾਰੀ ਸਕੂਲ ਆਪਣਾ ਨਵਾਂ ਰਿਕਾਰਡ ਕਾਇਮ ਕਰਨਗੇ।
ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੋਕੇ ਡਿਪਟੀ ਡੀਈਓ ਸੈਕੰਡਰੀ ਜਗਰੂਪ ਭਾਰਤੀ, ਐਲੀਮੈਂਟਰੀ ਸੁਪਰਡੈਂਟ ਹਰਮੇਸ਼ ਕੁਮਾਰ ਨੇ ਭਰੋਸਾ ਦਿਵਾਇਆ ਕਿ ਉਹ ਮਾਨਸਾ ਜ਼ਿਲ੍ਹੇ ਚ ਪੜ੍ਹਾਈ ਕਾਰਜਾਂ ਅਤੇ ਨਵੇਂ ਦਾਖਲਿਆਂ ਚ ਕੋਈ ਕਸਰ ਨਹੀਂ ਰਹਿਣ ਦੇਣਗੇ। ਇਸ ਦੌਰਾਨ ਹੈੱਡਮਾਸਟਰ ਹਰਜਿੰਦਰ ਸਿੰਘ ਅਤੇ ਪ੍ਰਾਇਮਰੀ ਸਕੂਲ ਦੇ ਹੈੱਡ ਟੀਚਰ ਮਨਦੀਪ ਕੌਰ ਅਤੇ ਅਧਿਆਪਕ ਆਗੂ ਰਾਜੇਸ਼ ਬੁਢਲਾਡਾ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਅਧਿਆਪਕ ਸਕੂਲਾਂ ਦੀ ਬੇਹਤਰੀ ਲਈ ਦਿਨ ਰਾਤ ਇਕ ਕਰ ਰਹੇ ਨੇ।

More News

NRI Post
..
NRI Post
..
NRI Post
..