ਮੁੰਬਈ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟੀ , 1000 ਤੋਂ ਘੱਟ ਨਵੇਂ ਪੋਜ਼ੀਟਿਵ ਕੇਸ

by vikramsehajpal

ਮੁੰਬਈ (ਦੇਵ ਇੰਦਰਜੀਤ) : ਬ੍ਰਹਿਮੰਬਾਈ ਮਹਾਨਗਰ ਨਗਰ ਪਾਲਿਕਾ (ਬੀ.ਐੱਮ.ਸੀ.) ਦੇ ਅਨੁਸਾਰ ਬੁੱਧਵਾਰ ਨੂੰ ਮੁੰਬਈ ਵਿੱਚ ਕੋਵਿਡ-19 ਦੇ 962 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁਲ ਪੀੜਤਾਂ ਦੀ ਗਿਣਤੀ ਸੱਤ ਲੱਖ ਦੇ ਅੰਕੜੇ ਨੂੰ ਪਾਰ ਕਰ 7,01,266 ਹੋ ਗਈ। ਇਸ ਦੌਰਾਨ 34 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਮਹਾਮਾਰੀ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧਕੇ 14,742 ਹੋ ਗਈ ਹੈ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਪਿਛਲੇ 24 ਘੰਟੇ ਦੌਰਾਨ ਕੋਵਿਡ-19 ਕਾਰਨ 34 ਲੋਕਾਂ ਦੀ ਮੌਤ ਹੋਈ ਹੈ ਜੋ ਕਿ 13 ਅਪ੍ਰੈਲ ਤੋਂ ਬਾਅਦ ਇੱਕ ਦਿਨ ਵਿੱਚ ਇਸ ਮਹਾਮਾਰੀ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਸਭ ਤੋਂ ਘੱਟ ਗਿਣਤੀ ਹੈ।

ਬੀ.ਐੱਮ.ਸੀ. ਮੁਤਾਬਕ ਮੁੰਬਈ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 27,943 ਹੋ ਗਈ ਹੈ। ਪਿਛਲੇ 24 ਘੰਟੇ ਦੌਰਾਨ 1,021 ਮਰੀਜ਼ਾਂ ਨੂੰ ਇਨਫੈਕਸ਼ਨ ਤੋਂ ਅਜ਼ਾਦ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਵੀ ਦਿੱਤੀ ਗਈ ਹੈ। ਮੁੰਬਈ ਵਿੱਚ 14 ਅਪ੍ਰੈਲ ਨੂੰ ਕੋਵਿਡ-19 ਦੇ ਸਭ ਤੋਂ ਜ਼ਿਆਦਾ 11,163 ਨਵੇਂ ਮਾਮਲੇ ਸਾਹਮਣੇ ਆਏ ਸਨ ਜਦੋਂ ਕਿ ਇੱਕ ਮਈ ਨੂੰ ਰਿਕਾਰਡ 90 ਮਰੀਜ਼ਾਂ ਦੀ ਮੌਤ ਹੋਈ ਸੀ। ਮੁੰਬਈ ਵਿੱਚ ਹੁਣ ਤੱਕ 6,56,446 ਲੋਕ ਇਸ ਜਾਨਲੇਵਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਮੁੰਬਈ ਵਿੱਚ ਕੋਵਿਡ-19 ਨਾਲ ਠੀਕ ਹੋਣ ਦੀ ਦਰ ਵਧਕੇ 94 ਫ਼ੀਸਦੀ ਹੋ ਗਈ ਹੈ।

More News

NRI Post
..
NRI Post
..
NRI Post
..