ਬਠਿੰਡਾ ‘ਚ 13 ਸਾਲਾਂ ਦੇ ਕੁੜੀ ਨੇ ਫਾਹਾ ਲੈ ਆਪਣੇ ਜ਼ਿੰਦਗੀ ਨੂੰ ਖ਼ਤਮ ਕੀਤਾ

by vikramsehajpal

ਬਠਿੰਡਾ (ਦੇਵ ਇੰਦਰਜੀਤ) : ਸੂਚਨਾ ਮਿਲਣ ’ਤੇ ਟੀਮ ਸਮੇਤ ਮੌਕੇ ’ਤੇ ਪਹੁੰਚੇ ਤਾਂ ਕੁੜੀ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਮੁੱਢਲੀ ਪੜਤਾਲ ਤੋਂ ਬਾਅਦ ਪੁਲਸ ਵੱਲੋਂ ਲਾਸ਼ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਪਛਾਣ ਅੰਸ਼ਿਕਾ ਵਾਸੀ ਸ਼ੀਸ਼ ਮਹਿਲ ਕਾਲੋਨੀ ਵਜੋਂ ਹੋਈ।

ਬੀਤੀ ਰਾਤ ਸ਼ੀਸ਼ ਮਹਿਲ ਕਾਲੋਨੀ ਵਿਚ ਰਹਿਣ ਵਾਲੀ 13 ਸਾਲਾ ਨਾਬਾਲਗ ਕੁੜੀ ਵਲੋਂ ਘਰ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਗਣੇਸ਼ਵਰ ਸ਼ਰਮਾ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਸੂਚਨਾ ਮਿਲੀ ਸੀ ਕਿ ਸ਼ੀਸ਼ ਮਹਿਲ ਵਾਸੀ ਇਕ ਨਾਬਾਲਗ ਕੁੜੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਜਿਕਰਯੋਗ ਹੈ ਕੀ ਕੁੜੀ ਘਰ ਵਿਚ ਇਕੱਲੀ ਸੀ, ਜਦਕਿ ਉਸ ਦੀ ਮਾਂ ਅਤੇ ਉਸ ਦਾ ਭਰਾ ਕਿਸੇ ਵਿਆਹ ਸਮਾਰੋਹ ’ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਗਏ ਹੋਏ ਸਨ ਅਤੇ ਉਸ ਦਾ ਪਿਤਾ ਆਪਣੀ ਡਿਊਟੀ ’ਤੇ ਗਿਆ ਹੋਇਆ ਸੀ। ਪੁਲਸ ਵੱਲੋਂ ਮ੍ਰਿਤਕ ਕੁੜੀ ਦੇ ਪਿਤਾ ਦੇ ਬਿਆਨਾਂ ’ਤੇ ਕਾਰਵਾਈ ਕਰ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤਾ ਹੈ ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

More News

NRI Post
..
NRI Post
..
NRI Post
..